Home ਦੇਸ਼ ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਦੋਸ਼ੀ ਵਡੋਦਰਾ...

ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਦੋਸ਼ੀ ਵਡੋਦਰਾ ਜ਼ਿਲ੍ਹੇ ‘ਚੋਂ ਗ੍ਰਿਫ਼ਤਾਰ , ਮਾਨਸਿਕ ਤੌਰ ‘ਤੇ ਰੋਗੀ ਹੈ ਵਿਅਕਤੀ

0

ਵਡੋਦਰਾ : ਅਦਾਕਾਰ ਸਲਮਾਨ ਖਾਨ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲਾ ਇਕ ਵਿਅਕਤੀ ਗੁਜਰਾਤ ਦੇ ਵਡੋਦਰਾ ਜ਼ਿਲ੍ਹੇ ਦੇ ਇਕ ਪਿੰਡ ‘ਚ ਮਿ ਲਿਆ ਹੈ ਅਤੇ ਉਹ ਮਾਨਸਿਕ ਤੌਰ ‘ਤੇ ਬਿਮਾਰ ਹੈ। ਪੁਲਿਸ ਨੇ ਅੱਜ ਇਹ ਜਾਣਕਾਰੀ ਦਿੱਤੀ। ਪੁਲਿਸ ਨੇ ਦੱਸਿਆ ਕਿ ਅਦਾਕਾਰ ਨੂੰ ਧਮਕੀ ਦੇਣ ਵਾਲਾ 26 ਸਾਲਾ ਵਿਅਕਤੀ ਵਾਘੋਡੀਆ ਤਾਲੁਕਾ ਦਾ ਰਹਿਣ ਵਾਲਾ ਹੈ।

ਇਹ ਵਿਅਕਤੀ ਮਾਨਸਿਕ ਰੋਗੀ ਹੈ ਅਤੇ ਉਸ ਦਾ ਇਲਾਜ ਚਲ ਰਿਹਾ ਹੈ। ਮੁੰਬਈ ਟ੍ਰੈਫਿਕ ਪੁਲਿਸ ਦੀ ਵਟਸਐਪ ਹੈਲਪਲਾਈਨ ‘ਤੇ ਐਤਵਾਰ ਨੂੰ ਇਕ ਮੈਸੇਜ ਆਇਆ, ਜਿਸ ‘ਚ ਭੇਜਣ ਵਾਲੇ ਨੇ ਸਲਮਾਨ ਖਾਨ ਦੀ ਕਾਰ ਨੂੰ ਬੰਬ ਨਾਲ ਉਡਾਉਣ ਅਤੇ ਵਾਈ ਪਲੱਸ ਸੁਰੱਖਿਆ ਨਾਲ ਉਨ੍ਹਾਂ ਦੇ ਘਰ ‘ਚ ਦਾਖਲ ਹੋ ਕੇ ਉਨ੍ਹਾਂ ‘ਤੇ ਹਮਲਾ ਕਰਨ ਦੀ ਧਮਕੀ ਦਿੱਤੀ।

ਇਸ ਤੋਂ ਬਾਅਦ ਮੁੰਬਈ ਦੀ ਵਰਲੀ ਪੁਲਿਸ ਨੇ ਅਣਪਛਾਤੇ ਵਿਅਕਤੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 351 (2) (3) (ਅਪਰਾਧਿਕ ਧਮਕੀ) ਤਹਿਤ ਮਾਮਲਾ ਦਰਜ ਕੀਤਾ ਅਤੇ ਬਾਂਦਰਾ ਇਲਾਕੇ ਵਿੱਚ ਖਾਨ ਦੀ ਰਿਹਾਇਸ਼ ਦੇ ਬਾਹਰ ਸੁਰੱਖਿਆ ਸਖਤ ਕਰ ਦਿੱਤੀ। ਜ਼ਿਲ੍ਹਾ ਪੁਲਿਸ ਸੁਪਰਡੈਂਟ ਰੋਹਨ ਆਨੰਦ ਨੇ ਦੱਸਿਆ ਕਿ ਜਾਂਚ ਤੋਂ ਬਾਅਦ ਮੁੰਬਈ ਪੁਲਿਸ ਨੂੰ ਪਤਾ ਲੱਗਾ ਕਿ ਇਹ ਸੰਦੇਸ਼ ਵਡੋਦਰਾ ਦੇ ਵਾਘੋਡੀਆ ਤਾਲੁਕਾ ਦੇ ਵਸਨੀਕ ਨੇ ਭੇਜਿਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version