ਅਦਾਕਾਰ ਸੈਫ ਅਲੀ ਖਾਨ ਨੂੰ ਅੱਜ ਮਿਲੇਗੀ ਹਸਪਤਾਲ ਤੋਂ ਛੁੱਟੀ

0
88

ਮੁੰਬਈ : ਅਦਾਕਾਰ ਸੈਫ ਅਲੀ ਖਾਨ (Actor Saif Ali Khan) ਨੂੰ ਅੱਜ ਦੁਪਹਿਰ ਨੂੰ ਹਸਪਤਾਲ ਤੋਂ ਛੁੱਟੀ ਮਿਲ ਜਾਵੇਗੀ। ਲੀਲਾਵਤੀ ਹਸਪਤਾਲ (Lilavati Hospital) ਦੇ ਡਾਕਟਰਾਂ ਨੇ ਇਸ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਅਦਾਕਾਰ ਨੂੰ ਕੁਝ ਦਿਨ ਆਰਾਮ ਕਰਨ ਦੀ ਸਲਾਹ ਵੀ ਦਿੱਤੀ ਹੈ।

16 ਜਨਵਰੀ ਨੂੰ ਸੈਫ ਅਲੀ ਖਾਨ ‘ਤੇ ਚਾਕੂ ਨਾਲ ਹਮਲਾ ਕੀਤਾ ਗਿਆ ਸੀ। ਇਸ ਤੋਂ ਬਾਅਦ ਅਦਾਕਾਰ ਨੂੰ ਲੀਲਾਵਤੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਸਰਜਰੀ ਹੋਈ। ਉਨ੍ਹਾਂ ਦੀ ਸਰਜਰੀ ਸਫਲ ਰਹੀ। ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਛੁੱਟੀ ਦਿੱਤੀ ਜਾ ਰਹੀ ਹੈ। ਉਧਰ ਪੁਲਿਸ ਇਸ ਹਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਇਸ ਮਾਮਲੇ ਵਿੱਚ ਹੁਣ ਤੱਕ ਕਈ ਲੋਕਾਂ ਤੋਂ ਪੁੱਛਗਿੱਛ ਕਰ ਚੁੱਕੀ ਹੈ।

ਪੁਲਿਸ ਨੇ ਪਹਿਲਾਂ ਅਦਾਕਾਰ ਦੇ ਘਰ ਕੰਮ ਕਰਨ ਵਾਲੇ ਦੋ ਘਰੇਲੂ ਸਹਾਇਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੁਲਿਸ ਨੇ ਅਦਾਕਾਰ ਦੇ ਘਰ ਕੰਮ ਕਰਨ ਵਾਲੇ ਹੋਰ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ। ਦੂਜੇ ਪਾਸੇ ਅੱਜ ਸਵੇਰੇ ਪੁਲਿਸ ਮੁਲਜ਼ਮ ਨੂੰ ਲੈ ਕੇ ਅਦਾਕਾਰ ਦੇ ਘਰ ਪਹੁੰਚੀ ਅਤੇ ਪੂਰੇ ਕ੍ਰਾਈਮ ਸੀਨ ਨੂੰ ਰੀਕ੍ਰਿਏਟ ਕੀਤਾ ਗਿਆ, ਤਾਂ ਜੋ ਪੂਰੀ ਘਟਨਾ ਨੂੰ ਸਮਝਿਆ ਜਾ ਸਕੇ। ਇਸ ਦੌਰਾਨ ਪੁਲਿਸ ਨੇ ਮੁਲਜ਼ਮ ਤੋਂ ਇਹ ਵੀ ਜਾਣਨਾ ਚਾਹਿਆ ਕਿ ਉਸ ਨੇ ਅਦਾਕਾਰ ਨੂੰ ਕਿਵੇਂ ਨਿਸ਼ਾਨਾ ਬਣਾਇਆ ਸੀ।

ਇਸ ਤੋਂ ਪਹਿਲਾਂ ਪੁਲਿਸਨੇ ਆਪਣੇ ਬਿਆਨ ‘ਚ ਸਪੱਸ਼ਟ ਕੀਤਾ ਸੀ ਕਿ ਦੋਸ਼ੀ ਨੇ ਜਿਸ ਤਰੀਕੇ ਨਾਲ ਅਦਾਕਾਰ ‘ਤੇ ਹਮਲਾ ਕੀਤਾ ਹੈ, ਉਸ ਤੋਂ ਸਾਫ ਪਤਾ ਲੱਗਦਾ ਹੈ ਕਿ ਉਹ ਪੂਰੇ ਘਰ ਦੇ ਖਾਕੇ ਤੋਂ ਜਾਣੂ ਸੀ। ਇਸ ਤੋਂ ਪਹਿਲਾਂ ਫੋਰੈਂਸਿਕ ਵਿਭਾਗ ਦੀ ਟੀਮ ਅਦਾਕਾਰ ਦੇ ਘਰ ਪਹੁੰਚੀ ਸੀ ਅਤੇ ਇਸ ਮਾਮਲੇ ਸਬੰਧੀ ਪੂਰੇ ਸਬੂਤ ਇਕੱਠੇ ਕੀਤੇ ਸਨ।

ਪੁਲਿਸ ਨੇ ਸੈਫ ‘ਤੇ ਹਮਲਾ ਕਰਨ ਵਾਲੇ ਦੋਸ਼ੀ ਮੁਹੰਮਦ ਸ਼ਰੀਫੁਲ ਇਸਲਾਮ ਸ਼ਹਿਜ਼ਾਦ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਜਿਸ ਤੋਂ ਬਾਅਦ ਉਸ ਨੂੰ ਅਦਾਲਤ ‘ਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਇਸ ਪੂਰੇ ਮਾਮਲੇ ਦੇ ਸਬੰਧ ‘ਚ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ। ਮੁਲਜ਼ਮ ਬਾਰੇ ਦੱਸਿਆ ਜਾ ਰਿਹਾ ਹੈ ਕਿ ਉਹ ਬੰਗਲਾਦੇਸ਼ੀ ਹੈ ਅਤੇ ਰਾਸ਼ਟਰੀ ਪੱਧਰ ਦਾ ਕੁਸ਼ਤੀ ਖਿਡਾਰੀ ਵੀ ਰਹਿ ਚੁੱਕਾ ਹੈ।

LEAVE A REPLY

Please enter your comment!
Please enter your name here