ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਲਾਇਸੈਂਸੀ ਹਥਿਆਰਾਂ ਸਮੇਤ ਕਈ ਤਰ੍ਹਾਂ ਦੇ ਹਥਿਆਰਾਂ ‘ਤੇ ਲਗਾਈ ਪਾਬੰਦੀ

0
137

ਪੰਜਾਬ : ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹੇ ਵਿੱਚ ਲਾਇਸੈਂਸੀ ਹਥਿਆਰਾਂ ਸਮੇਤ ਕਈ ਤਰ੍ਹਾਂ ਦੇ ਹਥਿਆਰ ਲੈ ਕੇ ਜਾਣ ‘ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਸਬੰਧੀ ਜਾਰੀ ਹੁਕਮਾਂ ਵਿੱਚ ਵਧੀਕ ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਜ਼ਿਲ੍ਹਾ ਗੁਰਦਾਸਪੁਰ ਦੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ 13 ਨਵੰਬਰ ਨੂੰ ਐਲਾਨੀ ਗਈ ਹੈ ਅਤੇ ਇਸ ਦੇ ਨਤੀਜੇ 23 ਨਵੰਬਰ 2024 ਨੂੰ ਐਲਾਨੇ ਜਾਣਗੇ।

ਭਾਰਤੀ ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੀ ਹਦੂਦ ਅੰਦਰ ਅਮਨ-ਕਾਨੂੰਨ ਦੀ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਕਿਸੇ ਵੀ ਕਿਸਮ ਦੇ ਲਾਇਸੈਂਸੀ ਹਥਿਆਰ, ਵਿਸਫੋਟਕ ਸਮੱਗਰੀ, ਕਿਰਪਾਨ, ਬਰਛੀ, ਚਾਕੂ ਆਦਿ ‘ਤੇ ਪਾਬੰਦੀ ਹੋਵੇਗੀ। ਜ਼ਿਲ੍ਹਾ ਗੁਰਦਾਸਪੁਰ ਦੀਆਂ ਸੀਮਾਵਾਂ, ਜੋ ਅਮਨ-ਸ਼ਾਂਤੀ ਨੂੰ ਭੰਗ ਕਰਨ ਲਈ ਵਰਤੀਆਂ ਜਾ ਸਕਦੀਆਂ ਹਨ। ਇਸ ਲਈ 25 ਨਵੰਬਰ ਤੱਕ ਅਜਿਹੇ ਹਥਿਆਰ ਲੈ ਕੇ ਜਾਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ।

ਇਹ ਹੁਕਮ ਫੌਜ ਦੇ ਜਵਾਨਾਂ, ਅਰਧ ਸੈਨਿਕ ਬਲਾਂ, ਪੁਲਿਸ ਮੁਲਾਜ਼ਮਾਂ, ਬੈਂਕ ਸੁਰੱਖਿਆ ਗਾਰਡਾਂ, ਫੈਕਟਰੀ ਸੁਰੱਖਿਆ ਗਾਰਡਾਂ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਮਾਲਕਾਂ, ਜਿਊਲਰਾਂ ਦੀਆਂ ਦੁਕਾਨਾਂ ਦੇ ਮਾਲਕਾਂ, ਖਿਡਾਰੀਆਂ ਜਾਂ ਜਿਨ੍ਹਾਂ ਨੂੰ ਭਾਰਤ ਸਰਕਾਰ/ਪੰਜਾਬ ਸਰਕਾਰ ਤੋਂ ਸੁਰੱਖਿਆ ਮਿਲੀ ਹੈ ਜਾਂ ਜਿਨ੍ਹਾਂ ਨੂੰ ਮਾਣਯੋਗ ਅਦਾਲਤ ਦੁਆਰਾ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਹ ਹੁਕਮ 25 ਨਵੰਬਰ 2024 ਤੱਕ ਲਾਗੂ ਰਹਿਣਗੇ।

LEAVE A REPLY

Please enter your comment!
Please enter your name here