ਕਠੂਆ ‘ਚ ਚਾਰ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਤੋਂ ਬਾਅਦ ਇਲਾਕੇ ‘ਚ ਬਣਿਆ ਦਹਿਸ਼ਤ ਦਾ ਮਾਹੌਲ , ਹਾਈ ਅਲਰਟ ਜਾਰੀ

0
106

ਕਠੂਆ : ਕਠੂਆ ਦੇ ਛੰਨ ਅਰੋੜੀਆ ਇਲਾਕੇ ‘ਚ ਰੇਲਵੇ ਟਰੈਕ ਯਾਰਡ ਨੇੜੇ ਚਾਰ ਸ਼ੱਕੀ ਵਿਅਕਤੀਆਂ ਨੂੰ ਦੇਖੇ ਜਾਣ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ। ਪੁਲਿਸ ਅਤੇ ਸੁਰੱਖਿਆ ਬਲਾਂ ਨੇ ਤੁਰੰਤ ਕਾਰਵਾਈ ਅਤੇ ਹਾਈ ਅਲਰਟ ਦੇ ਨਾਲ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ।

ਸੁਰੱਖਿਆ ਬਲਾਂ ਨੇ ਆਲੇ-ਦੁਆਲੇ ਦੇ ਇਲਾਕਿਆਂ ਦੀ ਘੇਰਾਬੰਦੀ ਕਰ ਦਿੱਤੀ ਹੈ ਅਤੇ ਜਾਂਚ ਤੇਜ਼ ਕਰ ਦਿੱਤੀ ਹੈ। ਸੁਰੱਖਿਆ ਬਲਾਂ ਨੇ ਸਥਾਨਕ ਲੋਕਾਂ ਲਈ ਅਲਰਟ ਜਾਰੀ ਕੀਤਾ ਹੈ ਅਤੇ ਉਨ੍ਹਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਗਈ ਹੈ। ਇਲਾਕੇ ‘ਚ ਤਲਾਸ਼ੀ ਮੁਹਿੰਮ ਜਾਰੀ ਹੈ।

LEAVE A REPLY

Please enter your comment!
Please enter your name here