Home Punjab ਦੀਵਾਲੀ ਦੇ ਤਿਉਹਾਰ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ‘ਚ ਹਵਾ ਦੀ...

ਦੀਵਾਲੀ ਦੇ ਤਿਉਹਾਰ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ‘ਚ ਹਵਾ ਦੀ ਗੁਣਵੱਤਾ ਬੇਹੱਦ ਹੋਈ ਖਰਾਬ

0

ਚੰਡੀਗੜ੍ਹ: ਦੀਵਾਲੀ ਦੇ ਤਿਉਹਾਰ ਤੋਂ ਬਾਅਦ ਪੰਜਾਬ ਦੇ ਕਈ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਬੇਹੱਦ ਖਰਾਬ ਹੋ ਗਈ ਹੈ। ਪਟਾਕਿਆਂ ਤੋਂ ਨਿਕਲੇ ਧੂੰਏਂ ਅਤੇ ਖੇਤਾਂ ਵਿੱਚ ਸਾੜੀ ਜਾ ਰਹੀ ਪਰਾਲੀ ਕਾਰਨ ਹਵਾ ਵਿੱਚ ਪ੍ਰਦੂਸ਼ਿਤ ਕਣਾਂ ਦੀ ਮਾਤਰਾ ਕਾਫ਼ੀ ਵਧ ਗਈ ਹੈ। ਹਾਲਾਤ ਇੰਨੇ ਗੰਭੀਰ ਹੋ ਗਏ ਹਨ ਕਿ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਸਭ ਤੋਂ ਚਿੰਤਾਜਨਕ ਅੰਕੜੇ ਬਠਿੰਡਾ ਤੋਂ ਸਾਹਮਣੇ ਆਏ ਹਨ, ਜਿੱਥੇ ਹਵਾ ਗੁਣਵੱਤਾ ਸੂਚਕ ਅੰਕ (AQI) 1258 ਤੱਕ ਦਰਜ ਕੀਤਾ ਗਿਆ। ਇਸ ਸੂਚੀ ਵਿੱਚ ਫਰੀਦਕੋਟ 1186 AQI ਨਾਲ ਦੂਜੇ ਸਥਾਨ ‘ਤੇ ਰਿਹਾ, ਜਦਕਿ ਦਿੱਲੀ ਦਾ AQI 1034 ਦਰਜ ਹੋਣ ਨਾਲ ਉਹ ਤੀਜੇ ਨੰਬਰ ‘ਤੇ ਰਿਹਾ।

ਪੰਜਾਬ ਦੇ ਹੋਰ ਸ਼ਹਿਰਾਂ ਦੀ ਗੱਲ ਕਰੀਏ ਤਾਂ ਲੁਧਿਆਣਾ ਅਤੇ ਮੰਡੀ ਗੋਬਿੰਦਗੜ੍ਹ ਸਮੇਤ ਕਈ ਇਲਾਕਿਆਂ ਵਿੱਚ ਵੀ ਪ੍ਰਦੂਸ਼ਣ ਦਾ ਪੱਧਰ 300 ਤੋਂ ਉੱਪਰ ਦਰਜ ਕੀਤਾ ਗਿਆ। ਸੂਬੇ ਦੇ ਕਈ ਹੋਰ ਸ਼ਹਿਰਾਂ ਵਿੱਚ ਵੀ ਹਵਾ ਦੀ ਗੁਣਵੱਤਾ ਬੇਹੱਦ ਮਾੜੀ ਸ਼੍ਰੇਣੀ ਵਿੱਚ ਰਹੀ।

ਮਾਹੌਲ ਖਰਾਬ ਹੋਣ ਪਿੱਛੇ ਦੀਵਾਲੀ ਦੌਰਾਨ ਚਲਾਏ ਗਏ ਪਟਾਕਿਆਂ ਤੋਂ ਇਲਾਵਾ ਪਰਾਲੀ ਸਾੜਨ ਨੂੰ ਵੀ ਵੱਡਾ ਕਾਰਨ ਮੰਨਿਆ ਜਾ ਰਿਹਾ ਹੈ। ਹੁਣ ਤੱਕ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ 3,144 ਤੋਂ ਵੱਧ ਘਟਨਾਵਾਂ ਸਾਹਮਣੇ ਆ ਚੁੱਕੀਆਂ ਹਨ। ਇਸ ਕਾਰਨ ਹਵਾ ਵਿੱਚ ਧੂੰਏਂ ਅਤੇ ਪ੍ਰਦੂਸ਼ਿਤ ਤੱਤਾਂ ਦੀ ਮਾਤਰਾ ਹੋਰ ਵਧ ਗਈ ਹੈ।

ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਪੰਜਾਬ ਅਤੇ ਚੰਡੀਗੜ੍ਹ ਵਿੱਚ ਆਉਣ ਵਾਲੇ ਦਿਨਾਂ ਦੌਰਾਨ ਵੀ ਹਵਾ ਦੀ ਗੁਣਵੱਤਾ ਖਰਾਬ ਰਹਿਣ ਦਾ ਖਦਸ਼ਾ ਹੈ। ਆਸਮਾਨ ਵਿੱਚ ਧੂੰਏਂ ਦੀ ਪਰਤ ਛਾਈ ਰਹਿਣ ਦੀ ਸੰਭਾਵਨਾ ਹੈ। ਪ੍ਰਦੂਸ਼ਣ ਦੇ ਇਸ ਵਧਦੇ ਪੱਧਰ ਨੇ ਲੋਕਾਂ ਦੀ ਸਿਹਤ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ।

 

NO COMMENTS

LEAVE A REPLY

Please enter your comment!
Please enter your name here

Exit mobile version