ਪੰਜਾਬ : ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਗਈ ਜੰਗ ਤਹਿਤ ਪੰਜਾਬ ਪੁਲਿਸ ਐਕਸ਼ਨ ਮੋਡ ਵਿੱਚ ਹੈ। ਇਸ ਕਾਰਨ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਬੈਰੀਕੇਡ ਲਗਾ ਕੇ ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਿਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਅੰਮ੍ਰਿਤਸਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ ਅਤੇ ਗ੍ਰੰਥੀ ਸਿੰਘ ਨੂੰ ਕਰੋੜਾਂ ਰੁਪਏ ਦੀ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਪੁਲਿਸ ਨੇ ਗ੍ਰੰਥੀ ਕੋਲੋਂ 12 ਕਰੋੜ ਰੁਪਏ ਦੀ 2.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਸ ਤੋਂ ਇਲਾਵਾ 40,000 ਰੁਪਏ ਦੀ ਨਕਦੀ ਵੀ ਬਰਾਮਦ ਕੀਤੀ ਗਈ ਹੈ। ਇੰਨਾ ਹੀ ਨਹੀਂ ਇਸ ਪੂਰੇ ਮਾਮਲੇ ‘ਚ ਉਨ੍ਹਾਂ ਦੀ ਪਤਨੀ ਅਤੇ ਭਰਾ ਵੀ ਸ਼ਾਮਲ ਹਨ। ਮੁਲਜ਼ਮਾਂ ਦੀ ਪਛਾਣ ਗ੍ਰੰਥੀ ਜੋਗਾ ਸਿੰਘ, ਪਤਨੀ ਸ਼ਰਨਜੀਤ ਕੌਰ ਅਤੇ ਭਰਾ ਪੰਜਾਬ ਸਿੰਘ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਪਾਕਿਸਤਾਨ ਨਾਲ ਸਬੰਧ ਸਾਹਮਣੇ ਆ ਰਹੇ ਹਨ।
