ਅੰਮ੍ਰਿਤਸਰ : ਕਾਊਂਟਰ ਇੰਟੈਲੀਜੈਂਸ, ਅੰਮ੍ਰਿਤਸਰ ਨੇ ਅਗਲੀ ਕਾਰਵਾਈ ਵਿੱਚ ਅੱਗੇ-ਪਿੱਛੇ ਦੇ ਲਿੰਕ ‘ਤੇ ਕਾਰਵਾਈ ਕਰਦਿਆਂ ਨਹਿਰ ਨੇੜੇ ਲੁਕਾ ਕੇ ਰੱਖੀ ਗਈ 2 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਇਹ ਬਰਾਮਦਗੀ ਪਿੰਡ ਬੋਪਾਰਾਏ ਬਾਜ਼ ਸਿੰਘ ਵਿਖੇ ਮੁਲਜ਼ਮ ਹਰਮਨਦੀਪ ਸਿੰਘ ਵੱਲੋਂ ਦਿੱਤੇ ਖੁਲਾਸੇ ਦੇ ਬਿਆਨਾਂ ਦੇ ਆਧਾਰ ‘ਤੇ ਕੀਤੀ ਗਈ। ਇਹ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ ਗੌਰਵ ਯਾਦਵ ਨੇ ਸਾਂਝੀ ਕੀਤੀ ਹੈ।
ਇਸ ਤੋਂ ਪਹਿਲਾਂ 19 ਫਰਵਰੀ ਨੂੰ ਸੀ.ਆਈ ਟੀਮ ਨੇ 10 ਕਿਲੋ ਹੈਰੋਇਨ ਬਰਾਮਦ ਕੀਤੀ ਸੀ, ਜਦੋਂ ਕਿ ਬਾਅਦ ਵਿੱਚ ਮੁਲਜ਼ਮਾਂ ਦੇ ਬਿਆਨਾਂ ਤੋਂ ਬਾਅਦ 3 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਹੁਣ ਤੱਕ ਇਸ ਮਾਮਲੇ ਵਿੱਚ ਬਰਾਮਦ ਕੀਤੀ ਗਈ ਕੁੱਲ ਹੈਰੋਇਨ 15 ਕਿਲੋ ਗ੍ਰਾਮ ਹੋ ਗਈ ਹੈ।
ਨੈੱਟਵਰਕ ਵਿੱਚ ਸ਼ਾਮਲ ਹੋਰ ਸਹਿਯੋਗੀਆਂ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਅਗਲੇਰੀ ਜਾਂਚ ਜਾਰੀ ਹੈ। ਡੀ.ਜੀ.ਪੀ ਯਾਦਵ ਨੇ ਭਰੋਸਾ ਦਿਵਾਇਆ ਕਿ ਪੰਜਾਬ ਪੁਲਿਸ ਨਸ਼ਿਆਂ ਦੇ ਗਿਰੋਹਾਂ ਨੂੰ ਖਤਮ ਕਰਨ ਅਤੇ ਸੁਰੱਖਿਅਤ ਪੰਜਾਬ ਨੂੰ ਯਕੀਨੀ ਬਣਾਉਣ ਲਈ ਆਪਣੀ ਵਚਨਬੱਧਤਾ ‘ਤੇ ਦ੍ਰਿੜ ਹੈ।










