ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਨਸ਼ਾ ਤਸਕਰ ਨੂੰ ਹੈਰੋਇਨ ਤੇ ਨਕਦੀ ਸਮੇਤ ਕੀਤਾ ਕਾਬੂ

0
59

ਅੰਮ੍ਰਿਤਸਰ : ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਨਾਰਕੋ-ਹਵਾਲਾ ਨੈੱਟਵਰਕ ‘ਤੇ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਅੰਮ੍ਰਿਤਸਰ ਪੁਲਿਸ ਨੇ 500 ਗ੍ਰਾਮ ਹੈਰੋਇਨ, 1 ਗਲਾਕ 9 ਐਮ.ਐਮ ਪਿਸਤੌਲ ਅਤੇ 33 ਲੱਖ ਰੁਪਏ ਨਕਦ ਬਰਾਮਦ ਕੀਤੇ ਹਨ। ਇਸ ਗ੍ਰਿਫ਼ਤਾਰੀ ਦੀ ਜਾਣਕਾਰੀ ਡੀ.ਜੀ.ਪੀ ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ‘ਐਕਸ’ ‘ਤੇ ਦਿੱਤੀ ਹੈ।

ਮੁਲਜ਼ਮਾਂ ਦੀ ਪਛਾਣ ਰਣਜੀਤ ਸਿੰਘ ਉਰਫ ਰਾਣਾ, ਗੁਰਦੇਵ ਸਿੰਘ ਉਰਫ ਗੇਦੀ ਅਤੇ ਸ਼ੈਲੇਂਦਰ ਸਿੰਘ ਉਰਫ ਸੇਲੂ ਵਜੋਂ ਹੋਈ ਹੈ। ਉਹ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਗੈਰ-ਕਾਨੂੰਨੀ ਵਿੱਤੀ ਲੈਣ-ਦੇਣ ਵਿੱਚ ਸ਼ਾਮਲ ਹਨ। ਅੰਮ੍ਰਿਤਸਰ ਪੁਲਿਸ ਨੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਥਾਣੇ ਵਿੱਚ ਐਫ.ਆਈ.ਆਰ ਦਰਜ ਕਰ ਲਈ ਗਈ ਹੈ। ਇਸ ਸਰਹੱਦ ਪਾਰ ਤਸਕਰੀ ਨੈੱਟਵਰਕ ਦੇ ਅੱਗੇ-ਪਿੱਛੇ ਲੰਿਕਾਂ ਦੀ ਪੜਚੋਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਇਹ ਨਾਰਕੋ-ਅੱਤਵਾਦ ਦੀ ਮਸ਼ੀਨਰੀ ਨੂੰ ਖਤਮ ਕਰਨ ਅਤੇ ਜਨਤਕ ਸੁਰੱਖਿਆ ਦੀ ਰੱਖਿਆ ਕਰਨ ਲਈ ਦ੍ਰਿੜ ਹੈ।

LEAVE A REPLY

Please enter your comment!
Please enter your name here