Home ਪੰਜਾਬ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਜਨਮਦਿਨ ‘ਤੇ 3 ਗੀਤਾਂ ਦੀ ਐਲਬਮ...

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਜਨਮਦਿਨ ‘ਤੇ 3 ਗੀਤਾਂ ਦੀ ਐਲਬਮ ਹੋਈ ਰਿਲੀਜ਼

0

ਮਾਨਸਾ : ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਅੱਜ 11 ਜੂਨ ਨੂੰ 32ਵਾਂ ਜਨਮ ਦਿਨ ਹੈ। ਇਸ ਮੌਕੇ ‘ਤੇ ਸਿੱਧੂ ਦੇ 3 ਗੀਤਾਂ ਦੀ ਐਲਬਮ “ਮੂਸ ਪ੍ਰਿੰਟ” ਦੇ ਨਾਂਅ ਨਾਲ ਰਿਲੀਜ਼ ਹੋਣ ਜਾ ਰਹੀ ਹੈ। ਇਸ ਨੂੰ ਲੈ ਕੇ ਪਿਤਾ ਬਲਕੌਰ ਸਿੰਘ ਨੇ ਦੱਸਿਆ ਕਿ ਮੌਤ ਤੋਂ ਪਹਿਲਾਂ ਸਿੱਧੂ ਖ਼ੁਦ ਦੇ , ਮੇਰੇ ਅਤੇ ਆਪਣੀ ਮਾਂ ਦੇ ਜਨਮ ਦਿਨ ‘ਤੇ ਗੀਤ ਰਿਲੀਜ਼ ਕਰਦਾ ਸੀ।

ਪਿਤਾ ਨੇ ਕਿਹਾ ਕਿ ਹਰ ਜਨਮਦਿਨ ‘ਤੇ ਸਿੱਧੂ ਦੇ ਫੈਨਜ਼ ਨੂੰ ਕੁਝ ਨਵਾਂ ਮਿਲਦਾ ਰਹੇ, ਇਸ ਲਈ ਇਹ ਕੋਸ਼ਿਸ਼ ਜਾਰੀ ਰਹੇਗੀ। ਸਿੱਧੂ ਦੇ ਜਿੰਨੇ ਵੀ ਗੀਤ ਰਿਕਾਰਡ ਹਨ, ਉਹਨਾਂ ਨੂੰ ਹੌਲੀ-ਹੌਲੀ ਰਿਲੀਜ਼ ਕੀਤਾ ਜਾ ਰਿਹਾ ਹੈ। ਇਸ ਐਲਬਮ ‘ਚ ਵੀ ਸਿੱਧੂ ਨੂੰ ਚਾਹੁਣ ਵਾਲਿਆਂ ਨੂੰ ਉਹੀ ਮਿਲੇਗਾ , ਜੋ ਉਹ ਸਿੱਧੂ ਤੋਂ ਉਸਦੇ ਜਿਉਂਦੇ ਜੀਅ ਚਾਹੁੰਦੇ ਸੀ। ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ 8 ਗੀਤ ਰਿਲੀਜ਼ ਹੋਏ ਹਨ। ਉਨ੍ਹਾਂ ਦੇ ਸਾਰੇ ਗੀਤਾਂ ਨੂੰ ਪਹਿਲਾਂ ਵਾਂਗ ਹੀ ਪ੍ਰਸਿੱਧੀ ਮਿਲੀ। ਇਹ ਸਾਰੇ ਗਾਣੇ ਉਸਦੇ ਅਧਿਕਾਰਤ ਅਕਾਊਂਟ ‘ਤੇ ਰਿਲੀਜ਼ ਕੀਤੇ ਗਏ ਸਨ।

ਸ਼ੁਭਦੀਪ ਉਰਫ਼ ਸਿੱਧੂ ਮੂਸੇਵਾਲਾ ਦਾ ਜਨਮ 11 ਜੂਨ 1993 ਨੂੰ ਜ਼ਿਲ੍ਹਾ ਮਾਨਸਾ ਦੇ ਪਿੰਡ ਮੂਸਾ ਵਿੱਚ ਹੋਇਆ ਸੀ। 29 ਮਈ 2022 ਨੂੰ ਸਿੱਧੂ ਮੂਸੇਵਾਲਾ ਦੀ ਮਾਨਸਾ ਦੇ ਪਿੰਡ ਜਵਾਹਰਕੇ ਵਿੱਚ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ।

ਐਲਬਮ ਦਾ ਪੋਸਟਰ ਇੰਸਟਾਗ੍ਰਾਮ ‘ਤੇ ਰਿਲੀਜ਼ ਕੀਤਾ ਗਿਆ ਹੈ। ਹੁਣ ਤੱਕ 1.3 ਮਿਲੀਅਨ ਤੋਂ ਵੱਧ ਲੋਕਾਂ ਨੇ ਇਸ ਪੋਸਟਰ ਨੂੰ ਪਸੰਦ ਕੀਤਾ ਹੈ। ਇਸ ਐਲਬਮ ਵਿੱਚ 3 ਗਾਣੇ 0008, ਨੇਲਜ਼ ਅਤੇ ਟੇਕ ਨੋਟਸ ਸ਼ਾਮਲ ਹਨ।

ਉਨ੍ਹਾਂ ਕਿਹਾ ਕਿ ਸਾਨੂੰ ਇਸ ਡਾਕੂਮੈਂਟਰੀ ਬਾਰੇ ਪੁੱਛਿਆ ਨਹੀਂ ਗਿਆ। ਸਾਨੂੰ ਨਹੀਂ ਪਤਾ ਕਿ ਇਸ ਵਿੱਚ ਕੀ ਹੋਵੇਗਾ। ਇਸ ਵੇਲੇ ਸਿੱਧੂ ਦਾ ਕੇਸ ਅਦਾਲਤ ਵਿੱਚ ਹੈ। ਜੇਕਰ ਡਾਕੂਮੈਂਟਰੀ ਵਿੱਚ ਕੁਝ ਇਤਰਾਜ਼ਯੋਗ ਹੈ ਤਾਂ ਇਹ ਅਦਾਲਤੀ ਸੁਣਵਾਈ ਨੂੰ ਪ੍ਰਭਾਵਿਤ ਕਰ ਸਕਦਾ ਹੈ। ਹੁਣ ਤੱਕ ਦੋ ਗਵਾਹੀਆਂ ਹੋ ਚੁੱਕੀਆਂ ਹਨ ਅਤੇ ਮੇਰੀ ਗਵਾਹੀ ਬਾਕੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version