ਪੰਜਾਬ ‘ਚ ਇਕ ਬਜ਼ੁਰਗ ਦੀ ਗੋਲੀ ਮਾਰ ਕੇ ਕੀਤੀ ਗਈ ਹੱਤਿਆ

0
122

ਲੁਧਿਆਣਾ : ਪੰਜਾਬ ‘ਚ ਇਕ ਬਜ਼ੁਰਗ ਦੀ ਗੋਲੀ ਮਾਰ ਕੇ ਹੱਤਿਆ ਕਰਨ ਦੀ ਵੱਡੀ ਘਟਨਾ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਥਾਣਾ ਮੇਹਰਬਾਨ ਅਧੀਨ ਪੈਂਦੇ ਹਵਾਸ ਤੋਂ ਖਾਸੀ ਰੋਡ ‘ਤੇ ਬੁੱਧਵਾਰ ਨੂੰ ਦੋ ਸਾਥੀਆਂ ਵਿਚਕਾਰ ਹੋਈ ਤਕਰਾਰ ਤੋਂ ਬਾਅਦ ਦੋਵਾਂ ਧਿਰਾਂ ਨੇ ਇੱਕ ਦੂਜੇ ‘ਤੇ ਗੋਲੀਆਂ ਚਲਾ ਦਿੱਤੀਆਂ। ਇਸ ਦੌਰਾਨ ਇੱਕ ਵਿਅਕਤੀ ਸੁਖਜੀਤ ਸਿੰਘ ਬੱਬੂ ਦੇ ਸਿਰ ਵਿੱਚ ਗੋਲੀ ਲੱਗੀ, ਜਿਸ ਨੂੰ ਇਲਾਜ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਇੱਥੇ ਇਲਾਜ ਦੌਰਾਨ ਸੁਖਜੀਤ ਸਿੰਘ ਬੱਬੂ ਦੀ ਮੌਤ ਹੋ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਤਫਤੀਸ਼ੀ ਅਫਸਰ ਐਸ.ਐਚ.ਓ ਰਾਧੇਸ਼ਿਆਮ ਨੇ ਦੱਸਿਆ ਕਿ ਮ੍ਰਿਤਕ ਸੁਖਜੀਤ ਸਿੰਘ ਬੱਬੂ ਦੇ ਦੋਸਤ ਕੁਲਵਿੰਦਰ ਸਿੰਘ ਪੁੱਤਰ ਸ਼ਰਨਜੀਤ ਸਿੰਘ ਵਾਸੀ ਖਾਸੀ ਕਲਾਂ ਦੀ ਸ਼ਿਕਾਇਤ ‘ਤੇ ਦੋਸ਼ੀ ਸੁਖਦੇਵ ਸਿੰਘ ਪੱਪਾ, ਨਵਤੇਜ ਸਿੰਘ ਤੇਜੀ, ਦਮਨਪ੍ਰੀਤ ਸਿੰਘ ਦਮਨ, ਇਕਬਾਲ ਇੰਦਰ ਸਿੰਘ ਖ਼ਿਲਾਫ਼ ਮਾਮਲਾ ਦਰਜ ਅਕਾਲੀ ਅਤੇ ਜਗਤਾਰ ਸਾਰੇ ਵਾਸੀ ਖਾਸੀ ਕਲਾਂ ਖ਼ਿਲਾਫ਼ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਜਾਂਚ ਅਧਿਕਾਰੀ ਨੇ ਦੱਸਿਆ ਕਿ ਦੂਜੀ ਧਿਰ ਸੁਖਦੇਵ ਸਿੰਘ ਪੱਪਾ ਸੀ.ਐਮ.ਸੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਫਿਲਹਾਲ ਪੁਲਿਸ ਨੇ ਸਾਰੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here