ਆਯੁਸ਼ਮਾਨ ਕਾਰਡ ਧਾਰਕਾਂ ਲਈ ਇਕ ਅਹਿਮ ਖ਼ਬਰ ਆਈ ਸਾਹਮਣੇ

0
125

ਹਰਿਆਣਾ : ਆਯੁਸ਼ਮਾਨ ਕਾਰਡ ਧਾਰਕਾਂ ਲਈ ਇਕ ਅਹਿਮ ਖ਼ਬਰ ਸਾਹਮਣੇ ਆਈ ਹੈ। ਹਰਿਆਣਾ ਵਿੱਚ ਆਯੁਸ਼ਮਾਨ ਕਾਰਡ ‘ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਇਨ੍ਹਾਂ ਪੰਜ ਕਿਸਮਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਆਪ੍ਰੇਸ਼ਨ ਬੰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚ ਮੋਤੀਆਬਿੰਦ ਦਾ ਆਪ੍ਰੇਸ਼ਨ, ਬੱਚੇਦਾਨੀ ਦਾ ਆਪ੍ਰੇਸ਼ਨ, ਦੂਰਬੀਨ ਰਾਹੀਂ ਪਿੱਤੇ ਦਾ ਆਪ੍ਰੇਸ਼ਨ, ਉਲਟੀਆਂ-ਦਸਤ ਦੀ ਬਿਮਾਰੀ ਅਤੇ ਸਾਹ ਦੇ ਦਮੇ ਦੀਆਂ ਬਿਮਾਰੀਆਂ ਦਾ ਇਲਾਜ ਸ਼ਾਮਲ ਹਨ।

ਦੱਸਿਆ ਜਾ ਰਿਹਾ ਹੈ ਕਿ ਜਿਨ੍ਹਾਂ ਲੋਕਾਂ ਦੇ ਆਯੁਸ਼ਮਾਨ ਭਾਰਤ ਯੋਜਨਾ ਤਹਿਤ ਕਾਰਡ ਬਣੇ ਹਨ, ਉਨ੍ਹਾਂ ਨੂੰ ਹੁਣ ਇਨ੍ਹਾਂ ਪੰਜ ਬਿਮਾਰੀਆਂ ਦਾ ਇਲਾਜ ਸਰਕਾਰੀ ਹਸਪਤਾਲਾਂ ਤੋਂ ਹੀ ਕਰਵਾਉਣਾ ਪਵੇਗਾ। ਕਿਉਂਕਿ ਇਨ੍ਹਾਂ ਪੰਜ ਕਿਸਮਾਂ ਦੀਆਂ ਬਿਮਾਰੀਆਂ ਦਾ ਇਲਾਜ ਅਤੇ ਆਪ੍ਰੇਸ਼ਨ ਪ੍ਰਾਈਵੇਟ ਹਸਪਤਾਲਾਂ ਵਿੱਚ ਬੰਦ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਆਈ.ਐਮ.ਏ. ਨੇ ਕਿਹਾ ਹੈ ਕਿ ਆਯੁਸ਼ਮਾਨ ਭਾਰਤ ਯੋਜਨਾ ਕਾਰਡਾਂ ਨਾਲ ਇਲਾਜ ਕਰਵਾਉਣ ਵਾਲੇ ਮਰੀਜ਼ਾਂ ਦੇ ਖਰਚੇ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਸਮੇਂ ਸਿਰ ਦੇਣ ਦੀ ਬਜਾਏ, ਸਿਹਤ ਵਿਭਾਗ ਨੇ ਪੰਜ ਬਿਮਾਰੀਆਂ ਦੇ ਇਲਾਜ ਨੂੰ ਬੰਦ ਕਰ ਦਿੱਤਾ ਹੈ, ਜੋ ਕਿ ਅੱਜਕੱਲ੍ਹ ਸਭ ਤੋਂ ਵੱਧ ਹੋ ਰਹੀਆਂ ਹਨ।

LEAVE A REPLY

Please enter your comment!
Please enter your name here