ਜਲੰਧਰ ‘ਚ ਇਸ ਦਿਨ ਸਰਕਾਰੀ ਛੁੱਟੀ ਦਾ ਕੀਤਾ ਗਿਆ ਐਲਾਨ

0
108

ਜਲੰਧਰ : ਜਲੰਧਰ ਦੇ ਪ੍ਰਸਿੱਧ ਬਾਬਾ ਸੋਢਲ ਮੇਲੇ (Baba Sodhal Mela) ਦੇ ਮੱਦੇਨਜ਼ਰ 17 ਤਰੀਕ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਬਾਬਾ ਸੋਢਲ ਦੇ ਮੇਲੇ ਵਿੱਚ ਲੋਕਾਂ ਦੀ ਆਸਥਾ ਅਤੇ ਆਮਦ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਇਸ ਦਿਨ ਸ਼ਹਿਰ ਵਿੱਚ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਬਾਬਾ ਸੋਢਲ ਦੇ ਮੇਲੇ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤਾਂ ਪਹੁੰਚ ਕੇ ਬਾਬਾ ਜੀ ਨੂੰ ਮੱਥਾ ਟੇਕਦੀਆਂ ਹਨ। ਤੁਹਾਨੂੰ ਦੱਸ ਦੇਈਏ ਕਿ ਸੋਢਲ ਮੇਲਾ ਲਗਾਤਾਰ 3 ਦਿਨ ਤੱਕ ਚੱਲਦਾ ਹੈ। ਮੇਲੇ ਦੇ ਪਹਿਲੇ ਦਿਨ ਲੋਕਾਂ ਦੀ ਭੀੜ ਦੇਖਣ ਨੂੰ ਮਿਲੀ। ਬਾਬਾ ਜੀ ਦੇ ਦਰਸ਼ਨਾਂ ਲਈ ਲੋਕ ਦੂਰ-ਦੂਰ ਤੋਂ ਆਉਂਦੇ ਹਨ। ਬਾਬਾ ਸੋਢਲ ਮੇਲੇ ਕਾਰਨ ਜ਼ਿਲ੍ਹਾ ਪ੍ਰਸ਼ਾਸਨ, ਸਿਟੀ ਕਾਰਪੋਰੇਸ਼ਨ, ਪੁਲਿਸ, ਟਰੈਫਿਕ ਵਿਭਾਗ ਅਤੇ ਸਿਹਤ ਵਿਭਾਗ ਆਦਿ ਚੌਕਸ ਰਹਿਣਗੇ।

LEAVE A REPLY

Please enter your comment!
Please enter your name here