ਇੱਕ ਹੋਰ ਪ੍ਰਸਿੱਧ ਕਬੱਡੀ ਖਿਡਾਰੀ ਦਾ ਦਿਲ ਦਾ ਦੌਰਾ ਪੈਣ ਨਾਲ ਹੋਇਆ ਦੇਹਾਂਤ

0
646

ਸੰਗਰੂਰ: ਪੰਜਾਬ ਦੇ ਇੱਕ ਹੋਰ ਪ੍ਰਸਿੱਧ ਕਬੱਡੀ ਖਿਡਾਰੀ ਬਿੱਟੂ ਬਲਿਆਲ ਦਾ ਅਚਾਨਕ ਦੇਹਾਂਤ ਹੋ ਗਿਆ ਹੈ। ਰਿਪੋਰਟਾਂ ਅਨੁਸਾਰ, ਬਿੱਟੂ ਬਲਿਆਲ ਸੰਗਰੂਰ ਜ਼ਿਲ੍ਹੇ ਦੇ ਭਵਾਨੀਗੜ੍ਹ ਦੇ ਪਿੰਡ ਬਲਿਆਲ ਦੇ ਰਹਿਣ ਵਾਲੇ ਸਨ।

ਬਿੱਟੂ ਫਤਿਹਗੜ੍ਹ ਸਾਹਿਬ ਦੇ ਪਿੰਡ ਰੂਪਾਹੇੜੀ ਵਿੱਚ ਇੱਕ ਕਬੱਡੀ ਟੂਰਨਾਮੈਂਟ ਖੇਡਣ ਗਏ ਤਾਂ ਇੱਥੋਂ ਵਾਪਸ ਆਉਣ ਤੋਂ ਬਾਅਦ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ ,ਜਾਣਕਾਰੀ ਦਿੰਦੇ ਹੋਏ ਬਿੱਟੂ ਦੇ ਸਾਥੀਆਂ ਨੇ ਦੱਸਿਆ ਕਿ ਸਟੰਟ ਕਰਨ ਕਰਕੇ ਡਾਕਟਰਾਂ ਨੇ ਉਨ੍ਹਾਂ ਨੂੰ ਚੇਤਾਵਨੀ ਦਿੱਤੀ ਸੀ ਕਿ ਉਹ ਖੇਡ ਨਾ ਖੇਡਣ ।

ਹਾਲਾਂਕਿ, ਘਰ ਵਿੱਚ ਆਮਦਨ ਦੀ ਘਾਟ ਕਾਰਨ, ਮਜਬੂਰੀ ਵਿੱਚ ਬਿੱਟੂ ਬਲਿਆਲ ਨੂੰ ਖੇਡਣਾ ਪੈ ਰਿਹਾ ਸੀ , ਜਿਸ ਕਾਰਨ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਅਤੇ ਉਨ੍ਹਾਂ ਦੀ ਮੌਤ ਹੋ ਗਈ । ਸਾਥੀਆਂ ਨੇ ਦੱਸਿਆ ਕਿ ਪਰਿਵਾਰ ਵਿੱਚ ਬਿੱਟੂ ਦੇ ਇਲਾਵਾ ਧਰਮ ਪਤਨੀ ਅਤੇ ਭੈਣ ਹਨ। ਉਨ੍ਹਾਂ ਦੇ ਮਾਤਾ-ਪਿਤਾ ਅਤੇ ਭਰਾ ਦਾ ਵੀ ਪਹਿਲਾਂ ਹੀ ਦੇਹਾਂਤ ਹੋ ਗਿਆ ਸੀ।

LEAVE A REPLY

Please enter your comment!
Please enter your name here