ਕੈਨੇਡਾ ‘ਚ ਇੱਕ ਹੋਰ ਪੰਜਾਬੀ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ

0
44

ਕੈਨੇਡਾ : ਕੈਨੇਡਾ ਤੋਂ ਇੱਕ ਦੁਖਭਰੀ ਖ਼ਬਰ ਸਾਹਮਣੇ ਆਈ ਹੈ । ਜਿਥੇ ਪੰਜਾਬੀ ਨੌਜਵਾਨ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਉਦੈਵੀਰ ਸਿੰਘ ਵਜੋਂ ਹੋਈ ਹੈ। ਜੋ ਕਿ ਲੁਧਿਆਣਾ ਦੇ ਪਿੰਡ ਭੱਮਦੀ ਨਾਲ ਸਬੰਧਿਤ ਸੀ। ਮਿਲੀ ਜਾਣਕਾਰੀ ਅਨੁਸਾਰ ਉਦੈਵੀਰ 2022 ਵਿੱਚ ਉਚੇਰੀ ਪੜ੍ਹਾਈ ਲਈ ਕੈਨੇਡਾ ਗਿਆ ਸੀ।ਉਦੈਵੀਰ ਆਪਣੀ ਪੜ੍ਹਾਈ ਪੂਰੀ ਕਰਕੇ ਸਰੀ ਬੀ.ਸੀ ਕੈਨੇਡਾ ਵਿੱਚ ਵਰਕ ਪਰਮਿਟ ‘ਤੇ ਰਹਿ ਰਿਹਾ ਸੀ।

ਮਿਲੀ ਜਾਣਕਾਰੀ ਮੁਤਾਬਕ, ਉਸ ਨੇ ਕਿਸੇ ਕਾਰ ਡੀਲਰ ਤੋਂ ਮਹਿੰਗੀ ਸਪੋਰਟਸ ਕਾਰ ਖ਼ਰੀਦੀ ਸੀ ਅਤੇ ਉਸ ਤੋਂ ਕਿਸ਼ਤ ਨਹੀ ਭਰੀ ਗਈ ਅਤੇ ਕਾਰ ਡੀਲਰ ਵੱਲੋਂ ਉਸ ਨੂੰ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਸੀ। ਜਿਸ ਤੋਂ ਦੁਖੀ ਹੋ ਕੇ ਉਸ ਨੇ ਪਾਰਕ ਵਿਚ ਫ਼ਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁੱਤ ਦੀ ਮੌਤ ਦੀ ਖ਼ਬਰ ਮਿਲਣ ਤੋਂ ਬਾਅਦ ਮਾਪਿਆਂ ਦਾ ਰੋ-ਰੋ ਬੁਰਾ ਹਾਲ ਹੈ।

LEAVE A REPLY

Please enter your comment!
Please enter your name here