Home Punjab ਪੰਜਾਬ ‘ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼

ਪੰਜਾਬ ‘ਚ ਹਥਿਆਰਾਂ ਦੀ ਤਸਕਰੀ ਦਾ ਪਰਦਾਫਾਸ਼

0

ਪਟਿਆਲਾ : ਪੰਜਾਬ ਵਿੱਚ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਪੁਲਸ ਨੇ ਵੱਡੀ ਕਾਰਵਾਈ ਕੀਤੀ ਹੈ। ਪਟਿਆਲਾ ਪੁਲਿਸ ਨੇ ਹਥਿਆਰਾਂ ਦੇ ਇੱਕ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 9 ਪਿਸਤੌਲ, 10 ਜ਼ਿੰਦਾ ਕਾਰਤੂਸ ਅਤੇ 16 ਮੈਗਜ਼ੀਨ ਬਰਾਮਦ ਕੀਤੇ ਹਨ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਇਸ ਕਾਰਵਾਈ ਸਬੰਧੀ ਜਾਣਕਾਰੀ ਸਾਂਝੀ ਕੀਤੀ ਹੈ।

ਪੰਜਾਬ ਪੁਲਿਸ ਮੁਤਾਬਕ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਬਰਾਮਦ ਕੀਤੇ ਗਏ ਹਥਿਆਰ ਕਥਿਤ ਤੌਰ ‘ਤੇ ਮੱਧ ਪ੍ਰਦੇਸ਼ ਤੋਂ ਮੰਗਵਾਏ ਗਏ ਸਨ। ਇਸ ਮਾਮਲੇ ਵਿੱਚ ਤਿੰਨ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ।

ਪੁਲਿਸ ਵੱਲੋਂ ਹੁਣ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਥਿਆਰਾਂ ਦੀ ਇਹ ਖੇਪ ਕਿੱਥੋਂ ਭੇਜੀ ਗਈ ਸੀ ਅਤੇ ਪੰਜਾਬ ਵਿੱਚ ਇਸ ਦੀ ਸਪਲਾਈ ਕਿਨ੍ਹਾਂ ਲੋਕਾਂ ਤੱਕ ਹੋਣੀ ਸੀ। ਜਾਂਚ ਏਜੰਸੀਆਂ ਇਸ ਨੈੱਟਵਰਕ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ ਵਿੱਚ ਵੀ ਜੁਟੀਆਂ ਹੋਈਆਂ ਹਨ।

       

ਡੀ.ਜੀ.ਪੀ. ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸੂਬੇ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਮੁਤਾਬਕ ਗੈਰ-ਕਾਨੂੰਨੀ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਨੈੱਟਵਰਕਾਂ ਅਤੇ ਸੰਗਠਿਤ ਅਪਰਾਧਿਕ ਗਿਰੋਹਾਂ ਖ਼ਿਲਾਫ਼ ਕਾਰਵਾਈ ਲਗਾਤਾਰ ਜਾਰੀ ਰਹੇਗੀ।

ਫਿਲਹਾਲ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ, ਤਾਂ ਜੋ ਇਸ ਹਥਿਆਰ ਸਪਲਾਈ ਨੈੱਟਵਰਕ ਦੀਆਂ ਹੋਰ ਕੜੀਆਂ ਤੱਕ ਪਹੁੰਚਿਆ ਜਾ ਸਕੇ।

NO COMMENTS

LEAVE A REPLY

Please enter your comment!
Please enter your name here

Exit mobile version