Home World News ਪੁਲਿਸ ਚੌਕੀ ’ਤੇ ਹਮਲੇ ਦੀ ਕੋਸ਼ਿਸ਼ ਨਾਕਾਮ, 4 ਅੱਤਵਾਦੀ ਢੇਰ

ਪੁਲਿਸ ਚੌਕੀ ’ਤੇ ਹਮਲੇ ਦੀ ਕੋਸ਼ਿਸ਼ ਨਾਕਾਮ, 4 ਅੱਤਵਾਦੀ ਢੇਰ

0

ਪਿਸ਼ਾਵਰ: ਪਾਕਿਸਤਾਨ ਦੇ ਅਸ਼ਾਂਤ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਅੱਤਵਾਦੀਆਂ ਵੱਲੋਂ ਪੁਲਿਸ ਚੌਕੀ ’ਤੇ ਹਮਲਾ ਕਰਨ ਦੀ ਕੋਸ਼ਿਸ਼ ਨੂੰ ਸੁਰੱਖਿਆ ਬਲਾਂ ਨੇ ਨਾਕਾਮ ਕਰ ਦਿੱਤਾ। ਜਵਾਬੀ ਗੋਲੀਬਾਰੀ ਦੌਰਾਨ ਚਾਰ ਅੱਤਵਾਦੀ ਮਾਰੇ ਗਏ। ਪੁਲਿਸ ਨੇ ਸ਼ਨੀਵਾਰ ਨੂੰ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ।

ਪੁਲਿਸ ਮੁਤਾਬਕ ਦੇਰ ਰਾਤ ਬੰਨੂ ਜ਼ਿਲ੍ਹੇ ਵਿੱਚ ਅੱਤਵਾਦੀਆਂ ਨੇ ਇੱਕ ਜਾਂਚ ਚੌਕੀ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਸੁਰੱਖਿਆ ਕਰਮਚਾਰੀਆਂ ਨੇ ਮੋਰਚਾ ਸੰਭਾਲਦਿਆਂ ਜਵਾਬੀ ਕਾਰਵਾਈ ਕੀਤੀ, ਜਿਸ ਵਿੱਚ ਚਾਰ ਹਮਲਾਵਰ ਮਾਰੇ ਗਏ।

ਮਾਰੇ ਗਏ ਅੱਤਵਾਦੀਆਂ ਕੋਲੋਂ ਚਾਰ ਰਾਈਫਲਾਂ, ਹੱਥਗੋਲੇ, ਮੈਗਜ਼ੀਨ ਅਤੇ ਵੱਡੀ ਮਾਤਰਾ ਵਿੱਚ ਗੋਲਾ-ਬਾਰੂਦ ਬਰਾਮਦ ਹੋਣ ਦੀ ਗੱਲ ਵੀ ਪੁਲਿਸ ਵੱਲੋਂ ਕਹੀ ਗਈ ਹੈ।

ਇਸੇ ਦੌਰਾਨ ਪਾਕਿਸਤਾਨੀ ਫ਼ੌਜ ਨੇ ਖ਼ੈਬਰ ਪਖ਼ਤੂਨਖ਼ਵਾ ਸੂਬੇ ਵਿੱਚ ਕੱਟੜਪੰਥੀਆਂ ਦੇ ਟਿਕਾਣਿਆਂ ’ਤੇ ਕਾਰਵਾਈ ਕਰਨ ਦਾ ਦਾਅਵਾ ਕੀਤਾ ਹੈ। ਫ਼ੌਜ ਦੇ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ (ਆਈ.ਐੱਸ.ਪੀ.ਆਰ.) ਮੁਤਾਬਕ ਵੱਖ-ਵੱਖ ਥਾਵਾਂ ’ਤੇ ਹੋਏ ਮੁਕਾਬਲਿਆਂ ਵਿੱਚ ਕੁੱਲ 16 ਕੱਟੜਪੰਥੀ ਮਾਰੇ ਗਏ, ਜਦਕਿ ਦੋ ਫ਼ੌਜੀ ਵੀ ਜਾਨ ਗੁਆ ਬੈਠੇ।

ਆਈ.ਐੱਸ.ਪੀ.ਆਰ. ਅਨੁਸਾਰ ਅਲੀ ਖੇਲ ਵਿੱਚ ਚਲਾਈ ਗਈ ਮੁਹਿੰਮ ਦੌਰਾਨ 12 ਕੱਟੜਪੰਥੀ ਮਾਰੇ ਗਏ। ਇਸ ਤੋਂ ਇਲਾਵਾ ਉੱਤਰੀ ਵਜ਼ੀਰਿਸਤਾਨ ਦੇ ਮੀਰ ਅਲੀ ਅਤੇ ਦੱਤਾ ਖੇਲ ਵਿੱਚ ਦੋ-ਦੋ ਕੱਟੜਪੰਥੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਗਿਆ ਹੈ।

ਫ਼ੌਜ ਨੇ ਇਹ ਵੀ ਦਾਅਵਾ ਕੀਤਾ ਕਿ ਮਾਰੇ ਗਏ ਲੋਕਾਂ ਵਿੱਚ ਪਾਕਿਸਤਾਨੀ ਤਾਲਿਬਾਨ ਨਾਲ ਸਬੰਧਤ ਦੋ ਅਫ਼ਗਾਨ ਨਾਗਰਿਕ ਸ਼ਾਮਲ ਸਨ। ਪਾਕਿਸਤਾਨੀ ਫ਼ੌਜ ਤਾਲਿਬਾਨ ਨਾਲ ਜੁੜੇ ਅੱਤਵਾਦੀਆਂ ਲਈ ‘ਫਿਤਨਾ-ਅਲ-ਖ਼ਵਾਰਿਜ’ ਸ਼ਬਦ ਦੀ ਵਰਤੋਂ ਕਰਦੀ ਹੈ।

ਇਸ ਕਾਰਵਾਈ ਦੌਰਾਨ ਮਾਰੇ ਗਏ ਦੋ ਫ਼ੌਜੀਆਂ ਦੀ ਪਛਾਣ 43 ਸਾਲਾ ਹੌਲਦਾਰ ਇਸਮਤ ਅਲੀ ਅਤੇ 32 ਸਾਲਾ ਨਾਇਕ ਆਫ਼ਤਾਬ ਅਲੀ ਵਜੋਂ ਹੋਈ ਹੈ। ਫ਼ੌਜ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਦੋਵਾਂ ਨੇ ਮੁਕਾਬਲੇ ਦੌਰਾਨ ਆਪਣੀ ਜਾਨ ਗੁਆ ਦਿੱਤੀ।

NO COMMENTS

LEAVE A REPLY

Please enter your comment!
Please enter your name here

Exit mobile version