ਬੱਲੇਬਾਜ਼ ਯਸ਼ਸਵੀ ਜੈਸਵਾਲ ਨੇ ਇੰਗਲੈਂਡ ਖ਼ਿਲਾਫ਼ ਲਗਾਇਆ ਪਹਿਲਾ ਸੈਂਕੜਾ

0
233

ਸਪੋਰਟਸ ਡੈਸਕ: ਭਾਰਤੀ ਕ੍ਰਿਕਟ ਟੀਮ ਦੇ ਸਲਾਮੀ ਬੱਲੇਬਾਜ਼ ਯਸ਼ਸਵੀ ਜੈਸਵਾਲ (Yashshwi Jaiswal) ਨੇ ਅੱਜ ਇੰਗਲੈਂਡ ਖ਼ਿਲਾਫ਼ ਦੂਜੇ ਟੈਸਟ ਮੈਚ ਦੀ ਪਹਿਲੀ ਪਾਰੀ ‘ਚ ਤੂਫਾਨੀ ਅੰਦਾਜ਼ ਨਾਲ ਆਪਣਾ ਦੂਜਾ ਟੈਸਟ ਸੈਂਕੜਾ ਲਗਾਇਆ ਹੈ । ਘਰੇਲੂ ਮੈਦਾਨ ‘ਤੇ ਯਸ਼ਸਵੀ ਦੇ ਟੈਸਟ ਕ੍ਰਿਕਟ ਕਰੀਅਰ ਦਾ ਇਹ ਪਹਿਲਾ ਸੈਂਕੜਾ ਹੈ ਅਤੇ ਇੰਗਲੈਂਡ ਖ਼ਿਲਾਫ਼ ਵੀ ਇਹ ਪਹਿਲਾ ਸੈਂਕੜਾ ਹੈ।

ਇੰਗਲੈਂਡ ਖ਼ਿਲਾਫ਼ ਪਹਿਲੇ ਟੈਸਟ ਮੈਚ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਯਸ਼ਸਵੀ ਨੇ ਦੂਜੇ ਮੈਚ ‘ਚ ਵੀ ਇੰਗਲੈਂਡ ਖ਼ਿਲਾਫ਼ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 151 ਗੇਂਦਾਂ ‘ਚ 11 ਚੌਕਿਆਂ ਅਤੇ ਤਿੰਨ ਛੱਕਿਆਂ ਦੀ ਮਦਦ ਨਾਲ ਸੈਂਕੜਾ ਜੜਿਆ ਹੈ। ਇਸ ਦੇ ਨਾਲ ਹੀ ਯਸ਼ਸਵਤੀ ਨੇ ਅੰਤਰਰਾਸ਼ਟਰੀ ਕ੍ਰਿਕਟ ‘ਚ ਆਪਣੀਆਂ 1000 ਦੌੜਾਂ ਵੀ ਪੂਰੀਆਂ ਕਰ ਲਈਆਂ ਹਨ। ਉਨ੍ਹਾਂ ਦੀ ਟੈਸਟ ਔਸਤ 45 ਦੇ ਆਸਪਾਸ ਹੈ ਅਤੇ ਉਨ੍ਹਾਂ ਦੀ ਸਟ੍ਰਾਈਕ ਰੇਟ 60 ਹੈ।

ਉਨ੍ਹਾਂ ਨੇ ਟੌਮ ਹੈਟਰਲੇ ਦੀ ਗੇਂਦ ‘ਤੇ ਛੱਕਾ ਲਗਾ ਕੇ ਆਪਣਾ ਸੈਂਕੜਾ ਪੂਰਾ ਕੀਤਾ ਹੈ। ਇਹ ਉਨ੍ਹਾਂ ਦਾ ਦੂਜਾ ਅੰਤਰਰਾਸ਼ਟਰੀ ਟੈਸਟ ਸੈਂਕੜਾ ਹੈ। ਉਨ੍ਹਾਂ ਨੇ ਆਪਣਾ ਪਹਿਲਾ ਟੈਸਟ ਸੈਂਕੜਾ ਜੁਲਾਈ 2023 ਵਿੱਚ ਵੈਸਟਇੰਡੀਜ਼ ਦੇ ਖ਼ਿਲਾਫ਼ ਲਗਾਇਆ ਅਤੇ 171 ਦੌੜਾਂ ਦੀ ਪਾਰੀ ਖੇਡੀ ਸੀ। ਅੱਜ ਦੇ ਮੈਚ ਵਿੱਚ ਉਨ੍ਹਾਂ ਨੇ ਪਹਿਲੀ ਵਿਕਟ ਲਈ ਕਪਤਾਨ ਰੋਹਿਤ ਸ਼ਰਮਾ ਨਾਲ 40 ਦੌੜਾਂ, ਸ਼ੁਭਮਨ ਗਿੱਲ ਨਾਲ 49 ਦੌੜਾਂ ਅਤੇ ਸ਼੍ਰੇਅਸ ਅਈਅਰ ਨਾਲ ਤੀਜੀ ਵਿਕਟ ਲਈ 90 ਦੌੜਾਂ ਦੀ ਸਾਂਝੇਦਾਰੀ ਕੀਤੀ ਹੈ।

LEAVE A REPLY

Please enter your comment!
Please enter your name here