ਭਵਾਨੀਗੜ੍ਹ ਪੁਲਿਸ ਨੇ ਦੋ ਪ੍ਰਵਾਸੀਆਂ ਤੋਂ 2 ਕਿਲੋ ਗਾਂਜਾ ਕੀਤਾ ਬਰਾਮਦ

0
204

ਭਵਾਨੀਗੜ੍ਹ : ਨਸ਼ਿਆਂ ਖ਼ਿਲਾਫ਼  ਵਿੱਢੀ ਮੁਹਿੰਮ ਦੇ ਤਹਿਤ ਭਵਾਨੀਗੜ੍ਹ ਪੁਲਿਸ (Bhawanigarh Police) ਨੇ 2 ਕਿਲੋ ਗਾਂਜਾ ਬਰਾਮਦ ਕਰਕੇ ਦੋ ਪ੍ਰਵਾਸੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਕੀ ਘਰਾਚਾ ਦੇ ਇੰਚਾਰਜ ਐਸ.ਆਈ ਸੁਰਜੀਤ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਟਰੱਕ ਯੂਨੀਅਨ ਭਵਾਨੀਗੜ੍ਹ ਨੇੜੇ ਮੌਜੂਦ ਸੀ ਤਾਂ ਗੁਪਤ ਸੂਚਨਾ ਮਿਲੀ ਕਿ ਧਰਮਿੰਦਰ ਯਾਦਵ ਵਾਸੀ ਭਵਾਨੀਪੁਰ (ਬਿਹਾਰ) ਹਾਲ ਅਬਾਦ ਸਬਜ਼ੀ ਮੰਡੀ ਭਵਾਨੀਗੜ੍ਹ ਅਤੇ ਰਾਜ ਕੁਮਾਰ ਯਾਦਵ ਵਾਸੀ ਪਿੰਡ ਸਿਰੀਪੁਰ, ਮੋਤੀਹਾਰੀ (ਬਿਹਾਰ) ਹਾਲ ਅਬਾਦ ਸਬਜ਼ੀ ਮੰਡੀ ਭਵਾਨੀਗੜ੍ਹ ਕਥਿਤ ਤੌਰ ’ਤੇ ਭਵਾਨੀਗੜ੍ਹ ਸ਼ਹਿਰ ਅਤੇ ਅਨਾਜ ਮੰਡੀ ਵਿੱਚ ਪੈਦਲ ਗਾਹਕਾਂ ਨੂੰ ਸਲਫਾ ਵੇਚਦੇ ਹਨ। ਜੇਕਰ ਯੋਜਨਾਬੱਧ ਤਰੀਕੇ ਨਾਲ ਨਾਕਾਬੰਦੀ ਕੀਤੀ ਜਾਵੇ ਤਾਂ ਉਕਤ ਵਿਅਕਤੀ ਨਸ਼ੇ ਸਮੇਤ ਫੜਿਆ ਜਾ ਸਕਦਾ ਹੈ।

ਪੁਲਿਸ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦੇ ਹੋਏ ਛਾਪੇਮਾਰੀ ਦੌਰਾਨ ਉਕਤ ਧਰਮਿੰਦਰ ਯਾਦਵ ਅਤੇ ਰਾਜਕੁਮਾਰ ਯਾਦਵ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ 2 ਕਿਲੋ ਗਾਂਜਾ/ਭੰਗ ਵੀ ਬਰਾਮਦ ਕੀਤਾ ਗਿਆ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਭਵਾਨੀਗੜ੍ਹ ਵਿੱਚ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here