ਰਿਟਰੀਟ ਸੈਰੇਮਨੀ ਨੂੰ ਲੈ ਕੇ ਵੱਡਾ ਫ਼ੈੈੈਸਲਾ, ਕੀਤਾ ਇਹ ਬਦਲਾਅ

0
76

ਫਿਰੋਜ਼ਪੁਰ : ਸਰਹੱਦੀ ਜ਼ਿਲ੍ਹੇ ਫਿਰੋਜ਼ਪੁਰ ਦੇ ਹੁਸੈਨੀਵਾਲਾ ਬਾਰਡਰ ‘ਤੇ ਮੌਸਮ ਬਦਲਣ ਕਾਰਨ ਲੋਕਾਂ ਦੀ ਸਹੂਲਤ ਨੂੰ ਧਿਆਨ ‘ਚ ਰੱਖਦੇ ਹੋਏ ਰਿਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ।

ਹੁਸੈਨੀਵਾਲਾ ਬਾਰਡਰ ‘ਤੇ ਤਾਇਨਾਤ ਬੀ.ਐਸ.ਐਫ ਅਧਿਕਾਰੀਆਂ ਨੇ ਦੱਸਿਆ ਕਿ ਗਰਮੀ ਦਾ ਮੌਸਮ ਸ਼ੁਰੂ ਹੋਣ ਕਾਰਨ ਹੁਸੈਨੀਵਾਲਾ ਬਾਰਡਰ ‘ਤੇ ਹੋਣ ਵਾਲੇ ਰਿਟਰੀਟ ਸਮਾਰੋਹ ਦਾ ਸਮਾਂ ਬਦਲ ਦਿੱਤਾ ਗਿਆ ਹੈ ਅਤੇ ਹੁਣ ਹੁਸੈਨੀਵਾਲਾ ਬਾਰਡਰ ‘ਤੇ ਰਿਟਰੀਟ ਸਮਾਰੋਹ ਸ਼ਾਮ 5.30 ਵਜੇ ਤੋਂ ਸ਼ਾਮ 6.00 ਵਜੇ ਤੱਕ ਹੋਵੇਗਾ। ਉਨ੍ਹਾਂ ਹੁਸੈਨੀਵਾਲਾ ਬਾਰਡਰ ‘ਤੇ ਰਿਟਰੀਟ ਸਮਾਰੋਹ ਦੇਖਣ ਆਉਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੁਣ ਨਵੇਂ ਬਦਲੇ ਸਮੇਂ ਅਨੁਸਾਰ ਹੁਸੈਨੀਵਾਲਾ ਪਹੁੰਚਣ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਤੋਂ ਪਹਿਲਾਂ ਪੰਜਾਬ ਦੇ ਅੰਮ੍ਰਿਤਸਰ ‘ਚ ਭਾਰਤ-ਪਾਕਿ ਸਰਹੱਦ ‘ਤੇ ਅਟਾਰੀ ਸਰਹੱਦ ‘ਤੇ ਰੋਜ਼ਾਨਾ ਰਿਟਰੀਟ ਸਮਾਰੋਹ ਦਾ ਸਮਾਂ ਬਦਲਿਆ ਗਿਆ ਸੀ। ਇੱਥੇ ਦੇ ਮੌਸਮ ਨੂੰ ਦੇਖਦੇ ਹੋਏ ਰਿਟਰੀਟ ਸਮਾਰੋਹ ਹੁਣ 6 ਵਜੇ ਹੋਵੇਗਾ। ਇਸ ਤੋਂ ਪਹਿਲਾਂ ਰਿਟਰੀਟ ਸਮਾਰੋਹ ਸ਼ਾਮ 5.30 ਵਜੇ ਸ਼ੁਰੂ ਹੁੰਦਾ ਸੀ। ਅੰਮ੍ਰਿਤਸਰ ਦੇ ਅਟਾਰੀ-ਵਾਹਗਾ ਬਾਰਡਰ ‘ਤੇ ਰਿਟਰੀਟ ਸਮਾਰੋਹ ਦੇਖਣ ਲਈ ਦੁਨੀਆ ਭਰ ਤੋਂ ਲੋਕ ਆਉਂਦੇ ਹਨ।

LEAVE A REPLY

Please enter your comment!
Please enter your name here