Home ਪੰਜਾਬ ਵੱਡੀ ਖ਼ਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ...

ਵੱਡੀ ਖ਼ਬਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਪਹੁੰਚੇ ਪਟਿਆਲਾ

0

ਪਟਿਆਲਾ : ਪਟਿਆਲਾ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਅੱਜ ਪਟਿਆਲਾ ਦੀ ਕੇਂਦਰੀ ਜੇਲ੍ਹ ‘ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਦੇ ਲਈ ਪਹੁੰਚੇ ਸਨ। ਜਥੇਦਾਰ ਕੁਲਦੀਪ ਸਿੰਘ ਗੜਗੱਜ ,ਬਲਵੰਤ ਸਿੰਘ ਰਾਜੋਆਣਾ ਨਾਲ ਮੁਲਾਕਾਤ ਕਰਨ ਤੋਂ ਬਾਅਦ ਜੇਲ੍ਹ ‘ਚੋਂ ਬਾਹਰ ਆ ਕੇ ਮੀਡੀਆ ਨਾਲ ਗੱਲਬਾਤ ਕੀਤੀ।

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਆਖਿਆ ਕੀ ਬਲਵੰਤ ਸਿੰਘ ਰਾਜੂਆਣਾ ਸਾਡੇ ਕੌਮ ਦੇ ਯੋਧੇ ਹਨ। ਅੱਜ ਜੂਨ ਦੇ ਦਿਹਾੜਿਆਂ ਦੇ ਵਿੱਚ ਕੌਮੀ ਯੋਧਿਆਂ ਨੂੰ ਮਿਲਣਾ ਸਾਡੀ ਪਹਿਲੀ ਜਿੰਮੇਵਾਰੀ ਹੈ। ਦੂਸਰੇ ਪਾਸੇ ਕੇਂਦਰ ਸਰਕਾਰ ਦਾ ਐਸ.ਜੀ.ਪੀ.ਸੀ ਨੂੰ  ਸਮਾਂ ਨਾ ਦੇਣਾ ਬੜਾ ਹੀ ਨਿੰਦਣਯੋਗ ਹੈ।

ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਕਿ ਭਾਈ ਰਾਜੋਆਣਾ ਨੇ ਕਿਹਾ ਕਿ ਇਸ ਸਮੇਂ ਘੱਲੂਘਾਰਾ ਦਿਵਸ ਚੱਲ ਰਹੇ ਹਨ ਤੇ ਉਸ ਵਿਚ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਨਹੀਂ ਪੈਣੀ ਚਾਹੀਦੀ। ਸਾਨੂੰ ਸ਼ਹੀਦਾਂ ਦੀ ਕਦਰ ਕਰਨੀ ਚਾਹੀਦੀ ਹੈ ਤੇ ਇਸ ਲਈ ਸਾਰੇ ਸਿੱਖ ਭਾਈਚਾਰੇ ਨੂੰ ਇਕਜੁੱਟ ਹੋ ਕੇ ਸ਼ਰਧਾਂਜਲੀ ਭੇਟ ਕਰਨੀ ਚਾਹੀਦੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version