ਦੁਕਾਨਦਾਰ ‘ਤੇ ਤੇਜ਼ਾਬ ਸੁੱਟਣ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਆਈ ਸਾਹਮਣੇ

0
186

ਪਟਿਆਲਾ: ਪਟਿਆਲਾ ਜ਼ਿਲ੍ਹੇ (Patiala district) ਦੇ ਹਲਕਾ ਸਨੌਰ ਵਿੱਚ ਇੱਕ ਦੁਕਾਨਦਾਰ ‘ਤੇ ਤੇਜ਼ਾਬ ਸੁੱਟਣ ਦੇ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਪੁਲਿਸ ਨੇ ਇਸ ਮਾਮਲੇ ‘ਚ ਦੋਸ਼ੀ ਤੇਜਵੀਰ ਮਹਿਤਾ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਹੋਰ ਕੋਈ ਨਹੀਂ ਸਗੋਂ ਪੀੜਤਾ ਦਾ ਦੋਸਤ ਹੈ। ਉਸ ਨੇ ਆਪਣੀ ਪ੍ਰੇਮਿਕਾ ਨਾਲ ਬ੍ਰੇਕਅੱਪ ਨੂੰ ਲੈ ਕੇ ਨਾਰਾਜ਼ਗੀ ‘ਚ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਦੁਕਾਨਦਾਰ ਨਿਖਿਲ ਸਿੰਗਲਾ ‘ਤੇ ਤੇਜ਼ਾਬ ਸੁੱਟ ਕੇ ਜ਼ਖਮੀ ਕਰਨ ਵਾਲੇ ਤੇਜਵੀਰ ਮਹਿਤਾ ਅਤੇ 3 ਹੋਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।

ਇਸ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਤੇਜਵੀਰ ਮਹਿਤਾ ਨਿਖਿਲ ਨੂੰ ਆਪਣੇ ਬ੍ਰੇਕਅੱਪ ਲਈ ਜ਼ਿੰਮੇਵਾਰ ਠਹਿਰਾ ਰਹੇ ਸਨ। ਇਸੇ ਰੰਜਿਸ਼ ਕਾਰਨ ਉਸ ਨੇ ਤਿੰਨ ਸਾਥੀਆਂ ਨਾਲ ਮਿਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ। ਉਸ ਨੇ ਨਿਖਿਲ ‘ਤੇ ਤੇਜ਼ਾਬ ਸੁੱਟਣ ਲਈ 20 ਹਜ਼ਾਰ ਰੁਪਏ ਦਿੱਤੇ ਸਨ। ਜ਼ਿਕਰਯੋਗ ਹੈ ਕਿ ਹਾਲ ਹੀ ‘ਚ ਨਿਖਿਲ ਸਵੇਰੇ ਆਪਣੀ ਦੁਕਾਨ ਖੋਲ੍ਹ ਕੇ ਅੰਦਰ ਜਾ ਰਿਹਾ ਸੀ ਕਿ ਇਸੇ ਦੌਰਾਨ ਨੌਜਵਾਨਾਂ ਨੇ ਆ ਕੇ ਤੇਜ਼ਾਬ ਕੱਢ ਕੇ ਉਸ ‘ਤੇ ਸੁੱਟ ਦਿੱਤਾ, ਜਿਸ ਕਾਰਨ ਨਿਖਿਲ ਬੁਰੀ ਤਰ੍ਹਾਂ ਨਾਲ ਝੁਲਸ ਗਿਆ।

LEAVE A REPLY

Please enter your comment!
Please enter your name here