ਵਿਦਿਆਰਥੀਆਂ ਲਈ ਵੱਡੀ ਖ਼ਬਰ, 6 ਜੂਨ ਨੂੰ ਹੋਣ ਵਾਲੀਆਂ ਸਾਲਾਨਾ ਤੇ ਸਮੈਸਟਰ ਪ੍ਰੀਖਿਆਵਾਂ ਮੁਲਤਵੀ

0
91

ਪੰਜਾਬ : ਗੁਰੂ ਨਾਨਕ ਦੇਵ ਯੂਨੀਵਰਸਿਟੀ (GNDU) ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਘੱਲੂਘਾਰਾ ਹਫ਼ਤੇ ਦੌਰਾਨ ਕੱਲ੍ਹ ਯਾਨੀ 6 ਜੂਨ ਨੂੰ ਹੋਣ ਵਾਲੀਆਂ ਸਾਲਾਨਾ ਅਤੇ ਸਮੈਸਟਰ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਹ ਫੈਸਲਾ GNDU ਅਤੇ ਇਸ ਨਾਲ ਸਬੰਧਤ ਸਾਰੇ ਕਾਲਜਾਂ ਦੀਆਂ ਪ੍ਰੀਖਿਆਵਾਂ ‘ਤੇ ਲਾਗੂ ਹੋਵੇਗਾ। ਯੂਨੀਵਰਸਿਟੀ ਵੱਲੋਂ ਜਾਰੀ ਜਾਣਕਾਰੀ ਅਨੁਸਾਰ, ਮੁਲਤਵੀ ਕੀਤੀਆਂ ਗਈਆਂ ਪ੍ਰੀਖਿਆਵਾਂ ਹੁਣ 20 ਜੂਨ, 2025 ਨੂੰ ਹੋਣਗੀਆਂ।

ਨਵੀਂ ਡੇਟਸ਼ੀਟ ਜਲਦੀ ਹੀ ਯੂਨੀਵਰਸਿਟੀ ਦੀ ਅਧਿਕਾਰਤ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ। ਵਿਦਿਆਰਥੀਆਂ ਨੂੰ ਵੈੱਬਸਾਈਟ ‘ਤੇ ਨਜ਼ਰ ਰੱਖਣ ਲਈ ਕਿਹਾ ਗਿਆ ਹੈ।

LEAVE A REPLY

Please enter your comment!
Please enter your name here