Home Punjab ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ! 24 ਨਵੰਬਰ ਨੂੰ ਰਹੇਗੀ ਸਰਕਾਰੀ ਛੁੱਟੀ

ਪੰਜਾਬ ਦੇ ਲੋਕਾਂ ਲਈ ਵੱਡੀ ਖ਼ਬਰ! 24 ਨਵੰਬਰ ਨੂੰ ਰਹੇਗੀ ਸਰਕਾਰੀ ਛੁੱਟੀ

0

ਪੰਜਾਬ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਸੂਬੇ ਵਿੱਚ 24 ਨਵੰਬਰ, ਦਿਨ ਮੰਗਲਵਾਰ ਨੂੰ ਸਰਕਾਰੀ ਛੁੱਟੀ ਰਹੇਗੀ। ਇਸ ਮੌਕੇ ਪੰਜਾਬ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ। ਇਹ ਛੁੱਟੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਐਲਾਨੀ ਗਈ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਸਰਕਾਰੀ ਕੈਲੰਡਰ ਵਿੱਚ 24 ਨਵੰਬਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਛੁੱਟੀ ਦਰਜ ਹੈ। ਇਸੇ ਦੇ ਚੱਲਦਿਆਂ ਮੰਗਲਵਾਰ ਨੂੰ ਸੂਬੇ ਭਰ ਦੇ ਸਰਕਾਰੀ ਅਦਾਰਿਆਂ ਵਿੱਚ ਕੰਮਕਾਜ ਬੰਦ ਰਹੇਗਾ। ਇਸ ਦਿਨ ਵਿਦਿਆਰਥੀਆਂ ਨੂੰ ਵੀ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਮਿਲੇਗੀ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 16 ਨਵੰਬਰ ਨੂੰ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ਦਿਵਸ ਮੌਕੇ ਵੀ ਪੰਜਾਬ ਵਿੱਚ ਸਰਕਾਰੀ ਛੁੱਟੀ ਰਹੀ ਸੀ। ਹੁਣ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ 24 ਨਵੰਬਰ ਨੂੰ ਇੱਕ ਹੋਰ ਸਰਕਾਰੀ ਛੁੱਟੀ ਹੋਵੇਗੀ।

NO COMMENTS

LEAVE A REPLY

Please enter your comment!
Please enter your name here

Exit mobile version