ਵੱਡੀ ਖ਼ਬਰ : ਦੁਕਾਨਦਾਰਾਂ ਨੂੰ ਦੇਣ ਪੈਣਗੇ ਮੁਲਾਜ਼ਮ ਨੂੰ ਹੁਣ ਓਵਰ ਟਾਈਮ ਦੇ ਪੈਸੇ

0
109

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ 95 ਫੀਸਦੀ ਛੋਟੇ ਕਾਰੋਬਾਰਾਂ ਉਤੇ ਲਗਦੀਆਂ ਸ਼ਰਤਾਂ ਨੂੰ ਘਟਾਉਂਦਿਆਂ ਅਤੇ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਪੰਜਾਬ ਦੁਕਾਨ ਤੇ ਵਪਾਰਕ ਅਦਾਰੇ ਐਕਟ, 1958 ਵਿੱਚ ਸੋਧ ਦੀ ਮਨਜ਼ੂਰੀ ਦੇ ਦਿੱਤੀ।

ਇਹ ਫੈਸਲਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਹੋਈ ਕੈਬਨਿਟ ਦੀ ਬੈਠਕ ‘ਚ ਲਿਆ ਗਿਆ। ਬੈਠਕ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਹੁਣ ਸਿਰਫ ਛੇ ਮਹੀਨੇ ‘ਚ ਇਕ ਵਾਰੀ ਜਾਣਕਾਰੀ ਦੇਣੀ ਹੋਵੇਗੀ ਕਿ ਉਨ੍ਹਾਂ ਕੋਲ ਕਿੰਨੇ ਮੁਲਾਜ਼ਮ ਕੰਮ ਕਰ ਰਹੇ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਮੌਜੂਦਾ ਸਮੇਂ ਓਵਰ ਟਾਈਮ ਦੀ ਲਿਮਟ ਤਿੰਨ ਮਹੀਨਿਆਂ ‘ਚ 50 ਘੰਟੇ ਸੀ, ਜਿਸਨੂੰ ਹੁਣ ਵਧਾ ਕੇ 144 ਘੰਟੇ ਕਰ ਦਿੱਤਾ ਗਿਆ ਹੈ। ਇਸ ਦਾ ਮਤਲਬ ਹੈ ਕਿ ਜੇ ਕੋਈ ਮੁਲਾਜ਼ਮ ਆਪਣੇ ਕੰਮ ਦੇ ਘੰਟਿਆਂ ਤੋਂ ਵੱਧ ਕੰਮ ਕਰਨਾ ਚਾਹੁੰਦਾ ਹੈ ਤਾਂ ਉਹ ਅਜਿਹਾ ਕਰ ਸਕਦਾ ਹੈ। ਇਸ ਦੇ ਨਾਲ, ਓਵਰ ਟਾਈਮ ਲਈ ਮਿਲਣ ਵਾਲੀ ਤਨਖ਼ਾਹ ਦੇ ਪ੍ਰਤੀ ਘੰਟੇ ਤੋਂ ਦੁੱਗਣੀ ਰਕਮ ਦੁਕਾਨਦਾਰ ਜਾਂ ਅਦਾਰੇ ਦੇ ਮਾਲਕ ਵੱਲੋਂ ਮੁਲਾਜ਼ਮ ਨੂੰ ਦੇਣੀ ਪਵੇਗੀ।

ਇਸ ਤੋਂ ਇਲਾਵਾ ਰੋਜ਼ਾਨਾ ਦੇ ਕੰਮਕਾਜ ਦਾ ਸਮਾਂ 10 ਤੋਂ ਵਧਾ ਕੇ 12 ਘੰਟੇ ਕਰ ਦਿੱਤਾ ਗਿਆ, ਜਿਸ ਵਿੱਚ ਆਰਾਮ ਲਈ ਸਮਾਂ ਵੀ ਸ਼ਾਮਲ ਹੈ। ਇਸ ਦੇ ਨਾਲ-ਨਾਲ ਮੁਲਾਜ਼ਮਾਂ ਨੂੰ ਰੋਜ਼ਾਨਾ 9 ਘੰਟਿਆਂ ਜਾਂ ਹਫ਼ਤੇ ਵਿੱਚ 48 ਘੰਟਿਆਂ ਤੋਂ ਵੱਧ ਸਮੇਂ ਉੱਤੇ ਨਿਯਮਤ ਦਰ ਤੋਂ ਦੁੱਗਣੀ ਦਰ ਨਾਲ ਭੁਗਤਾਨ ਕਰਨਾ ਲਾਜ਼ਮੀ ਹੋਵੇਗਾ।

LEAVE A REPLY

Please enter your comment!
Please enter your name here