Home ਪੰਜਾਬ ਕਪੂਰਥਲਾ ‘ਚ ਵੱਡੀ ਲੁੱਟ, ਤਿੰਨ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਲੁੱਟੇ...

ਕਪੂਰਥਲਾ ‘ਚ ਵੱਡੀ ਲੁੱਟ, ਤਿੰਨ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ ਲੁੱਟੇ 40 ਲੱਖ ਰੁਪਏ

0

ਕਪੂਰਥਲਾ: ਪੰਜਾਬ ਦੇ ਕਪੂਰਥਲਾ ਵਿੱਚ ਇੱਕ ਵੱਡੀ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਫਗਵਾੜਾ-ਹੁਸ਼ਿਆਰਪੁਰ ਹਾਈਵੇਅ ‘ਤੇ ਸਥਿਤ ਐਚ.ਡੀ.ਐਫ.ਸੀ ਬੈਂਕ ਤੋਂ ਤਿੰਨ ਲੁਟੇਰਿਆਂ ਨੇ ਬੰਦੂਕ ਦੀ ਨੋਕ ‘ਤੇ 40 ਲੱਖ ਰੁਪਏ ਲੁੱਟ ਲਏ ਅਤੇ ਫਰਾਰ ਹੋ ਗਏ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਲੁਟੇਰੇ ਚਿੱਟੇ ਰੰਗ ਦੀ ਹੁੰਡਈ ਵਰਨਾ ਕਾਰ ਵਿੱਚ ਆਏ ਅਤੇ ਪਿਸਤੌਲ ਲੈ ਕੇ ਬੈਂਕ ਵਿੱਚ ਦਾਖਲ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਬੈਂਕ ਕਰਮਚਾਰੀਆਂ ਵੱਲ ਪਿਸਤੌਲ ਤਾਣ ਦਿੱਤੀ। ਲੁਟੇਰਿਆਂ ਨੇ ਬੈਂਕ ਮੈਨੇਜਰ ਰਣਜੀਤ ਚੌਹਾਨ ਨੂੰ ਕੈਸ਼ ਵਾਲਟ ਖੋਲ੍ਹਣ ਦੀ ਧਮਕੀ ਦਿੱਤੀ। ਲੁਟੇਰੇ ਆਪਣੇ ਨਾਲ ਲਗਭਗ 35/40 ਲੱਖ ਰੁਪਏ ਦੀ ਨਕਦੀ ਅਤੇ ਬੈਂਕ ਕਰਮਚਾਰੀਆਂ ਦੇ ਮੋਬਾਈਲ ਲੈ ਗਏ। ਬੈਂਕ ਲੁਟਣ ਤੋਂ ਬਾਅਦਉਹ ਹੁਸ਼ਿਆਰਪੁਰ ਜ਼ਿਲ੍ਹੇ ਲਈ ਰਵਾਨਾ ਹੋ ਗਏ।

ਘਟਨਾ ਦੀ ਜਾਣਕਾਰੀ ਮਿਲਦੇ ਹੀ ਸਥਾਨਕ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਐਸ.ਐਸ.ਪੀ ਕਪੂਰਥਲਾ ਗੌਰਵ ਤੂਰਾ ਅਤੇ ਐਸਪੀ ਫਗਵਾੜਾ ਰੁਪਿੰਦਰ ਕੌਰ ਭੱਟੀ ਵੀ ਸਥਿਤੀ ਦਾ ਜਾਇਜ਼ਾ ਲੈਣ ਲਈ ਮੌਕੇ ‘ਤੇ ਪਹੁੰਚੇ। ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ ਅਤੇ ਪੀਐਸ ਰਾਵਲਪਿੰਡੀ ਦੀ ਸਥਾਨਕ ਪੁਲਿਸ ਮਾਮਲੇ ਦੀ ਹੋਰ ਜਾਂਚ ਕਰ ਰਹੀ ਹੈ। ਇਸ ਸਬੰਧ ਵਿੱਚ ਅਜੇ ਤੱਕ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ ਅਤੇ ਪੁਲਿਸ ਬੈਂਕ ਕਰਮਚਾਰੀਆਂ ਦੇ ਬਿਆਨ ਦਰਜ ਕਰ ਰਹੀ ਹੈ।

NO COMMENTS

LEAVE A REPLY

Please enter your comment!
Please enter your name here

Exit mobile version