ਪੰਜਾਬ ਦੀਆਂ ਸੜਕਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਵੱਲੇ ਚੁੱਕੇ ਜਾ ਰਹੇ ਵੱਡੇ ਕਦਮ

0
73

ਜਲੰਧਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਵਧੀਆ ਸੜਕੀ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉਪਰੋਕਤ ਜਾਣਕਾਰੀ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਇੱਕ ਪ੍ਰੈਸ ਬਿਆਨ ਰਾਹੀਂ ਦਿੱਤੀ। ਉਨ੍ਹਾਂ ਦੱਸਿਆ ਕਿ 1 ਜੂਨ, 2025 ਨੂੰ ਸੂਬੇ ਵਿੱਚ 21.53 ਕਰੋੜ ਰੁਪਏ ਦੇ ਸੜਕੀ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਗਿਆ ਹੈ।

ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਅਧੀਨ ਮਹਿਤਾ ਰੋਡ ‘ਤੇ ਸਥਿਤ ਗਹਿਰੀ ਮੰਡੀ, ਜੱਬੋਵਾਲ, ਡੇਹਰੀਵਾਲ ਮਹਿਸਮਨਗਰ ਸੜਕ ਦਾ ਨਵਾਂ ਨਿਰਮਾਣ ਕਾਰਜ 1 ਜੂਨ ਨੂੰ 17.65 ਕਰੋੜ ਰੁਪਏ ਦੀ ਲਾਗਤ ਨਾਲ ਸ਼ੁਰੂ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਦੀ ਕੁੱਲ ਲੰਬਾਈ 20.80 ਕਿਲੋਮੀਟਰ ਹੈ ਅਤੇ ਇਹ ਕੰਮ ਸਬੰਧਤ ਠੇਕੇਦਾਰ ਨੂੰ ਅਲਾਟ ਕਰ ਦਿੱਤਾ ਗਿਆ ਹੈ। ਇਸ ਕੰਮ ਨੂੰ 6 ਮਹੀਨਿਆਂ ਦੇ ਸਮੇਂ ਵਿੱਚ ਪੂਰਾ ਕਰਨ ਦਾ ਟੀਚਾ ਰੱਖਿਆ ਗਿਆ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇੱਥੋਂ ਦੇ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਰਾਹਤ ਮਿਲੇਗੀ।

ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਇਸੇ ਤਰ੍ਹਾਂ ਵਿਧਾਨ ਸਭਾ ਹਲਕਾ ਭੋਆ ਅਧੀਨ 3.58 ਕਰੋੜ ਰੁਪਏ ਦੀ ਲਾਗਤ ਨਾਲ 6.5 ਕਿਲੋਮੀਟਰ ਸੜਕ ਦੇ ਨਿਰਮਾਣ ਦਾ ਉਦਘਾਟਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੀਤਾ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਨਿਰਮਾਣ ‘ਤੇ 3.58 ਕਰੋੜ ਰੁਪਏ ਖਰਚ ਕੀਤੇ ਜਾਣਗੇ, ਜਿਸ ਕਾਰਨ ਇਸ ਨੂੰ 18 ਫੁੱਟ ਚੌੜਾ ਵੀ ਕੀਤਾ ਜਾਵੇਗਾ। ਇਸ ਨਾਲ ਇਸ ਇਲਾਕੇ ਦੇ ਲੋਕਾਂ ਨੂੰ ਸ਼ਾਨਦਾਰ ਸੜਕੀ ਸਹੂਲਤਾਂ ਮਿਲਣਗੀਆਂ। ਇਸ ਸੜਕ ਦੇ ਨਿਰਮਾਣ ਨਾਲ ਪਿੰਡ ਸ਼ੇਰਪੁਰ, ਪੰਜੋਦ, ਫੁਲਪਿਆਰਾ, ਸੁਜਾਨਪੁਰ ਆਦਿ ਦੇ ਵਸਨੀਕਾਂ ਨੂੰ ਬਹੁਤ ਲਾਭ ਮਿਲੇਗਾ। ਪਿੰਡ ਸੈਫੀਪੁਰ ਵਿੱਚ ਧਾਰਮਿਕ ਸਥਾਨ ਡੇਰਾ ਬਾਬਾ ਅਮਰਨਾਥ ਨੂੰ ਵੀ ਇਸ ਸੜਕ ਨਾਲ ਜੋੜਿਆ ਗਿਆ ਹੈ। ਇਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਬਹੁਤ ਸਹੂਲਤ ਮਿਲੀ ਹੈ।

LEAVE A REPLY

Please enter your comment!
Please enter your name here