Monday, June 8, 2026
Google search engine
Homeਪੰਜਾਬਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ: 2027 ਚੋਣਾਂ ਲਈ ਪੰਜਾਬ ਕਾਂਗਰਸ ਸਰਗਰਮ

ਪੰਜਾਬ ਦੀ ਸਿਆਸਤ ‘ਚ ਵੱਡੀ ਹਲਚਲ: 2027 ਚੋਣਾਂ ਲਈ ਪੰਜਾਬ ਕਾਂਗਰਸ ਸਰਗਰਮ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਹਲਚਲ ਵੇਖਣ ਨੂੰ ਮਿਲ ਰਹੀ ਹੈ ਕਿਉਂਕਿ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਕਾਂਗਰਸ ਪਾਰਟੀ ਨੇ ਆਪਣੀ ਤਿਆਰੀ ਹੁਣੇ ਤੋਂ ਹੀ ਸ਼ੁਰੂ ਕਰ ਦਿੱਤੀ ਹੈ। ਇਸ ਸੰਦਰਭ ਵਿੱਚ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਇਕ ਅਹਿਮ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੀ ਪ੍ਰਧਾਨਗੀ ਪਾਰਟੀ ਦੇ ਸਿਆਸੀ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਨੇ ਕੀਤੀ।

ਇਸ ਉੱਚ ਪੱਧਰੀ ਬੈਠਕ ਵਿੱਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਡਾ. ਅਮਰ ਸਿੰਘ ਸਮੇਤ ਕਈ ਦਿੱਗਜ ਆਗੂ ਮੌਜੂਦ ਰਹੇ। ਮੀਟਿੰਗ ਦੌਰਾਨ ਪਾਰਟੀ ਦੀ ਮੌਜੂਦਾ ਸਥਿਤੀ, ਸੰਰਚਨਾ ਅਤੇ ਆਉਣ ਵਾਲੀਆਂ ਚੋਣਾਂ ਲਈ ਰਣਨੀਤੀ ‘ਤੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ।

ਸੂਤਰਾਂ ਦੇ ਮੁਤਾਬਕ, ਇਸ ਮੀਟਿੰਗ ਵਿੱਚ ਟਿਕਟਾਂ ਦੀ ਵੰਡ ਨੂੰ ਲੈ ਕੇ ਕਾਫੀ ਸਖ਼ਤ ਰੁਖ਼ ਅਪਣਾਇਆ ਗਿਆ ਹੈ। ਪਾਰਟੀ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ 2027 ਦੀਆਂ ਚੋਣਾਂ ਵਿੱਚ ਸਿਰਫ਼ ਉਹਨਾਂ ਹੀ ਉਮੀਦਵਾਰਾਂ ਨੂੰ ਟਿਕਟ ਦਿੱਤੀ ਜਾਵੇਗੀ ਜਿਨ੍ਹਾਂ ਦੀ ਜਿੱਤ ਦੀ ਸੰਭਾਵਨਾ ਮਜ਼ਬੂਤ ਹੋਵੇਗੀ ਅਤੇ ਜੋ ਜਮੀਨੀ ਪੱਧਰ ‘ਤੇ ਸਰਗਰਮ ਹਨ। ਇਸ ਫ਼ੈਸਲੇ ਨਾਲ ਕਾਂਗਰਸ ਅੰਦਰ ਨਵੇਂ ਅਤੇ ਮਿਹਨਤੀ ਚਿਹਰਿਆਂ ਨੂੰ ਮੌਕਾ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਤਾਂ ਜੋ ਪਾਰਟੀ ਦੀ ਪਕੜ ਮੁੜ ਮਜ਼ਬੂਤ ਕੀਤੀ ਜਾ ਸਕੇ।

ਮੀਟਿੰਗ ਤੋਂ ਬਾਅਦ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਨੇ ਕਿਹਾ ਕਿ ਇਹ ਬੈਠਕ ਬਹੁਤ ਹੀ ਸਾਰਥਕ ਰਹੀ ਹੈ ਅਤੇ ਇਸ ਵਿੱਚ ਲਏ ਗਏ ਫ਼ੈਸਲੇ ਜਲਦ ਹੀ ਜਮੀਨ ‘ਤੇ ਨਜ਼ਰ ਆਉਣਗੇ। ਉਨ੍ਹਾਂ ਇਹ ਵੀ ਦੱਸਿਆ ਕਿ ਮਈ ਮਹੀਨੇ ਤੋਂ ਪਾਰਟੀ ਵੱਲੋਂ ਵੱਖ-ਵੱਖ ਪ੍ਰੋਗਰਾਮ ਸ਼ੁਰੂ ਕੀਤੇ ਜਾਣਗੇ, ਜੋ ਸਿੱਧੇ ਤੌਰ ‘ਤੇ ਲੋਕਾਂ ਨਾਲ ਜੁੜੇ ਹੋਣਗੇ।

ਰਾਜਨੀਤਿਕ ਵਿਸ਼ਲੇਸ਼ਕਾਂ ਦਾ ਮੰਨਣਾ ਹੈ ਕਿ ਇਹ ਮੀਟਿੰਗ ਕਾਂਗਰਸ ਲਈ ਇਕ ਨਵੀਂ ਸ਼ੁਰੂਆਤ ਸਾਬਤ ਹੋ ਸਕਦੀ ਹੈ। ਜੇਕਰ ਪਾਰਟੀ ਆਪਣੀ ਰਣਨੀਤੀ ਨੂੰ ਠੀਕ ਤਰੀਕੇ ਨਾਲ ਲਾਗੂ ਕਰਦੀ ਹੈ, ਤਾਂ 2027 ਦੀਆਂ ਚੋਣਾਂ ਵਿੱਚ ਉਹ ਮੁੜ ਮਜ਼ਬੂਤ ਦਾਅਵੇਦਾਰ ਬਣ ਸਕਦੀ ਹੈ। ਹੁਣ ਦੇਖਣਾ ਇਹ ਹੈ ਕਿ ਕਾਂਗਰਸ ਆਪਣੇ ਇਸ ਰੋਡਮੈਪ ਨੂੰ ਜਮੀਨੀ ਹਕੀਕਤ ਵਿੱਚ ਕਿਵੇਂ ਬਦਲਦੀ ਹੈ।

RELATED ARTICLES
- Advertisment -
Google search engine
Google search engine
Google search engine

Most Popular

Recent Comments