ਤਰਨਤਾਰਨ ‘ਚ ਕੂੜੇ ਦੇ ਢੇਰ ‘ਚੋਂ ਮਿਲੀਆਂ ਦੋ ਨੌਜਵਾਨਾਂ ਦੀਆਂ ਲਾਸ਼ਾਂ

0
73

ਤਰਨਤਾਰਨ : ਦੋ ਨੌਜਵਾਨਾਂ ਦਾ ਕਤਲ ਕਰ ਕੇ ਕੂੜੇ ਦੇ ਢੇਰ ‘ਚ ਸੁੱਟਣ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਪੱਖੋਪੁਰ ਅੱਡਾ ਵਿੱਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਅੱਜ ਤੜਕੇ ਅੱਡਾ ਦੀ ਲੰਿਕ ਸੜਕ ਦੇ ਕਿਨਾਰੇ ਦੋ ਲਾਸ਼ਾਂ ਪਈਆਂ ਦੇਖ ਕੇ ਲੋਕ ਘਬਰਾ ਗਏ। ਇਸ ਕਤਲ ਦੀ ਸੂਚਨਾ ਮਿਲਦੇ ਹੀ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਲਾਸ਼ਾਂ ਦੇ ਨੇੜੇ ਅੱਧੀ ਦਰਜਨ ਦੇ ਕਰੀਬ ਗੋਲੀਆਂ ਦੇ ਖੋਲ ਅਤੇ ਦੋ ਤੇਜ਼ਧਾਰ ਹਥਿਆਰ ਨਜ਼ਰ ਆ ਰਹੇ ਸਨ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਾਤਲਾਂ ਨੇ ਇਸ ਵਾਰਦਾਤ ਨੂੰ ਕਿਸੇ ਹੋਰ ਥਾਂ ‘ਤੇ ਅੰਜਾਮ ਦਿੱਤਾ ਸੀ, ਜਿਸ ਤੋਂ ਬਾਅਦ ਦੋਹਾਂ ਦੀਆਂ ਲਾਸ਼ਾਂ ਨੂੰ ਕੂੜੇ ਦੇ ਢੇਰ ‘ਚ ਸੁੱਟ ਦਿੱਤਾ ਗਿਆ। ਫਿਲਹਾਲ ਪੁਲਿਸ ਨੇ ਇਸ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ। ਦੋਵੇਂ ਮ੍ਰਿਤਕਾਂ ਦੀ ਪਛਾਣ ਪਲਵਿੰਦਰ ਸਿੰਘ ਵਾਸੀ ਪਿੰਡ ਪੱਖੋਪੁਰ ਅਤੇ ਗੁਰਜਿੰਦਰ ਸਿੰਘ ਬਿੱਲਾ ਵਾਸੀ ਪਿੰਡ ਖਾਰਾ ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸੁਰਿੰਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਨੇ ਇਸ ਮਾਮਲੇ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ, ਜਿਸ ਨੂੰ ਜਲਦੀ ਹੀ ਹੱਲ ਕਰ ਲਿਆ ਜਾਵੇਗਾ। ਵਾਰਦਾਤ ਨੂੰ ਅੰਜਾਮ ਦੇਣ ਵਾਲੇ ਦੋਸ਼ੀਆਂ ਨੂੰ ਫੜਨ ਲਈ ਪੁਲਿਸ ਟੀਮਾਂ ਵੀ ਭੇਜ ਦਿੱਤੀਆਂ ਗਈਆਂ ਹਨ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here