HomeEntertainmentਮੱਧ ਪ੍ਰਦੇਸ਼ ਹਾਈ ਕੋਰਟ ਦੀ ਗਵਾਲੀਅਰ ਬੈਂਚ ਨੂੰ ਬੰਬ ਨਾਲ ਉਡਾਉਣ ਦੀ...

ਮੱਧ ਪ੍ਰਦੇਸ਼ ਹਾਈ ਕੋਰਟ ਦੀ ਗਵਾਲੀਅਰ ਬੈਂਚ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਗਵਾਲੀਅਰ: ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਦੇ ਆਉਣ ਵਾਲੇ ਪ੍ਰੋਗਰਾਮ ਨੂੰ ਲੈ ਕੇ ਵੱਡਾ ਵਿਵਾਦ ਸਾਹਮਣੇ ਆਇਆ ਹੈ। ਮੱਧ ਪ੍ਰਦੇਸ਼ ਹਾਈ ਕੋਰਟ ਦੀ ਗਵਾਲੀਅਰ ਬੈਂਚ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸਨ ਵਿੱਚ ਹੜਕੰਪ ਮਚ ਗਿਆ ਹੈ। ਇਹ ਧਮਕੀ ਦਿਲਜੀਤ ਦੋਸਾਂਝ ਦੇ 15 ਨਵੰਬਰ ਨੂੰ ਇੰਦੌਰ ਵਿੱਚ ਹੋਣ ਵਾਲੇ ਪ੍ਰਸਤਾਵਿਤ ਸ਼ੋਅ ਨੂੰ ਨਾ ਰੋਕਣ ਦੀ ਸੂਰਤ ਵਿੱਚ ਦਿੱਤੀ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਹਾਈ ਕੋਰਟ ਦੀ ਅਧਿਕਾਰਤ ਵੈੱਬਸਾਈਟ ‘ਤੇ ਇੱਕ ਧਮਕੀ ਭਰੀ ਈ-ਮੇਲ ਭੇਜੀ ਗਈ ਸੀ। ਇਸ ਵਿੱਚ ਚਿਤਾਵਨੀ ਦਿੱਤੀ ਗਈ ਕਿ ਜੇਕਰ ਇੰਦੌਰ ਵਿੱਚ ਹੋਣ ਵਾਲਾ ਦਿਲਜੀਤ ਦੋਸਾਂਝ ਦਾ ਪ੍ਰੋਗਰਾਮ ਨਾ ਰੋਕਿਆ ਗਿਆ ਤਾਂ ਹਾਈ ਕੋਰਟ ਦੀ ਇਮਾਰਤ ਸਮੇਤ ਕੁਝ ਹੋਰ ਸੰਸਥਾਵਾਂ ਨੂੰ ਬੰਬ ਨਾਲ ਨਿਸ਼ਾਨਾ ਬਣਾਇਆ ਜਾਵੇਗਾ।

ਇਸ ਘਟਨਾ ਬਾਰੇ ਜਾਣਕਾਰੀ ਦਿੰਦਿਆਂ ਨਗਰ ਪੁਲਿਸ ਸੁਪਰਡੈਂਟ (CSP) ਰੌਬਿਨ ਜੈਨ ਨੇ ਦੱਸਿਆ ਕਿ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਪੁਲਿਸ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ। ਅਦਾਲਤੀ ਕੰਪਲੈਕਸ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਸਥਿਤੀ ‘ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ।

ਪੁਲਿਸ ਅਧਿਕਾਰੀ ਅਨੁਸਾਰ ਈ-ਮੇਲ ਵਿੱਚ ਹਾਈ ਕੋਰਟ ਤੋਂ ਇਲਾਵਾ ਕੁਝ ਹੋਰ ਅਦਾਰਿਆਂ ਨੂੰ ਵੀ ਨਿਸ਼ਾਨਾ ਬਣਾਉਣ ਦੀ ਗੱਲ ਕਹੀ ਗਈ ਹੈ। ਫਿਲਹਾਲ ਪੁਲਿਸ ਅਤੇ ਪ੍ਰਸ਼ਾਸਨ ਵੱਲੋਂ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ।

ਦਿਲਜੀਤ ਦੋਸਾਂਝ ਦਾ ਇੰਦੌਰ ਵਿੱਚ 15 ਨਵੰਬਰ ਨੂੰ ਪ੍ਰਸਤਾਵਿਤ ਪ੍ਰੋਗਰਾਮ ਇਸ ਧਮਕੀ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ। ਹਾਲਾਂਕਿ ਧਮਕੀ ਦੇਣ ਵਾਲੇ ਦੀ ਪਛਾਣ ਅਤੇ ਈ-ਮੇਲ ਦੇ ਸਰੋਤ ਸਬੰਧੀ ਜਾਂਚ ਬਾਰੇ ਅਜੇ ਹੋਰ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments