Home ਪੰਜਾਬ ਜਲੰਧਰ ਦੇ ਅਰਬਨ ਅਸਟੇਟ ’ਚ ਸਥਿਤ ਕੈਂਬਰਿਜ ਸਕੂਲ ਨੂੰ ਬੰਬ ਨਾਲ ਉਡਾਉਣ...

ਜਲੰਧਰ ਦੇ ਅਰਬਨ ਅਸਟੇਟ ’ਚ ਸਥਿਤ ਕੈਂਬਰਿਜ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

0

ਜਲੰਧਰ  : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 2 ਫਰਵਰੀ ਨੂੰ ਜਲੰਧਰ ਦੌਰੇ ’ਤੇ ਆ ਰਹੇ ਹਨ। ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਤੋਂ ਪਹਿਲਾਂ, ਇੱਕ ਪ੍ਰਮੁੱਖ ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ, ਅਰਬਨ ਅਸਟੇਟ ਵਿੱਚ ਸਥਿਤ ਕੈਂਬਰਿਜ ਸਕੂਲ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਘਟਨਾ ਨੇ ਪ੍ਰਸ਼ਾਸਨ ਵਿੱਚ ਵਿਆਪਕ ਦਹਿਸ਼ਤ ਫੈਲਾ ਦਿੱਤੀ ਹੈ। ਖੁਸ਼ਕਿਸਮਤੀ ਨਾਲ, ਸਕੂਲ ਵਿੱਚ ਅੱਜ ਛੁੱਟੀ ਹੈ, ਜਿਸ ਕਾਰਨ ਸਕੂਲ ਪਹਿਲਾਂ ਤੋਂ ਹੀ ਖਾਲੀ ਸੀ।

ਸਕੂਲ ਪ੍ਰਸ਼ਾਸਨ ਦੁਆਰਾ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ। ਪੁਲਿਸ ਅਤੇ ਬੰਬ ਸਕੁਐਡ ਟੀਮ ਮੌਕੇ ‘ਤੇ ਪਹੁੰਚ ਗਿਆ ਅਤੇ ਇਮਾਰਤ ਦੀ ਜਾਂਚ ਸ਼ੁਰੂ ਕਰ ਦਿੱਤੀ। ਤੁਹਾਨੂੰ ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਵਿੱਚ ਪੰਜਾਬ-ਚੰਡੀਗੜ੍ਹ ਵਿੱਚ ਇਮਾਰਤਾਂ ਨੂੰ ਲਗਾਤਾਰ ਧਮਕੀਆਂ ਦੇਣ ਦੀਆਂ ਘਟਨਾਵਾਂ ਵੀ ਸਾਹਮਣੇ ਆ ਚੁੱਕੀ ਹੈ। ਹਾਲਾਂਕਿ, ਇਸ ਧਮਕੀ ਦੇ ਦੌਰਾਨ  ਜਾਂਚ ਵਿੱਚ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ।

NO COMMENTS

LEAVE A REPLY

Please enter your comment!
Please enter your name here

Exit mobile version