ਮੋਹਾਲੀ : ਮੋਹਾਲੀ ਅਦਾਲਤ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਦੀ ਨਿਆਂਇਕ ਹਿਰਾਸਤ ਵਿੱਚ 14 ਦਿਨ ਦਾ ਵਾਧਾ ਕਰ ਦਿੱਤਾ ਗਿਆ ਹੈ। ਅਦਾਲਤ ਹੁਣ ਅਗਲੀ ਸੁਣਵਾਈ 2 ਅਗਸਤ ਨੂੰ ਕਰੇਗੀ। ਅਕਾਲੀ ਆਗੂ ਨੂੰ ਕਥਿਤ ਮਨੀ ਲਾਂਡਰਿੰਗ ਨਾਲ ਸਬੰਧਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਇਸ ਸਮੇਂ ਨਿਆਂਇਕ ਹਿਰਾਸਤ ਵਿੱਚ ਹੈ।










