HomePunjabਤਰਨਤਾਰਨ ਦੇ ਪੱਟੀ 'ਚ ਦਿਨ-ਦਿਹਾੜੇ ਫਾਇਰਿੰਗ! ਵਿਅਕਤੀ ਦੇ ਸਿਰ ਉੱਪਰੋਂ ਲੰਘੀ ਗੋਲੀ,...

ਤਰਨਤਾਰਨ ਦੇ ਪੱਟੀ ‘ਚ ਦਿਨ-ਦਿਹਾੜੇ ਫਾਇਰਿੰਗ! ਵਿਅਕਤੀ ਦੇ ਸਿਰ ਉੱਪਰੋਂ ਲੰਘੀ ਗੋਲੀ, ਵਾਲ-ਵਾਲ ਬਚੀ ਜਾਨ

ਤਰਨਤਾਰਨ: ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਗੋਲੀਆਂ ਚੱਲਣ ਦੀ ਘਟਨਾ ਸਾਹਮਣੇ ਆਈ ਹੈ। ਇੱਥੇ ਕੁਝ ਵਿਅਕਤੀਆਂ ਵੱਲੋਂ ਇੱਕ ਵਿਅਕਤੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਗੋਲੀ ਚਲਾਈ ਗਈ। ਹਾਲਾਂਕਿ ਪੀੜਤ ਨੇ ਹੇਠਾਂ ਬੈਠ ਕੇ ਆਪਣੀ ਜਾਨ ਬਚਾ ਲਈ ਅਤੇ ਗੋਲੀ ਉਸ ਦੇ ਸਿਰ ਦੇ ਉੱਪਰੋਂ ਲੰਘ ਗਈ। ਇਸ ਮਾਮਲੇ ਵਿੱਚ ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਦੋ ਨਾਮਜ਼ਦ ਵਿਅਕਤੀਆਂ ਸਮੇਤ ਪੰਜ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਪੁਲਿਸ ਨੂੰ ਦਿੱਤੇ ਬਿਆਨਾਂ ਵਿੱਚ ਸ਼ਿਵਦੀਪ ਸਿੰਘ ਪੁੱਤਰ ਕਿਸ਼ਨ ਗੋਪਾਲ ਵਾਸੀ ਵਾਰਡ ਨੰਬਰ-7 ਪੱਟੀ ਨੇ ਦੱਸਿਆ ਕਿ 13 ਨਵੰਬਰ 2026 ਦੀ ਰਾਤ ਕਰੀਬ 9:40 ਵਜੇ ਉਹ ਆਪਣੇ ਘਰ ਵਿੱਚ ਮੌਜੂਦ ਸੀ। ਇਸੇ ਦੌਰਾਨ ਉਸ ਨੂੰ ਅਚਾਨਕ ਗੋਲੀ ਚੱਲਣ ਦੀ ਆਵਾਜ਼ ਸੁਣਾਈ ਦਿੱਤੀ। ਜਦੋਂ ਉਸ ਨੇ ਘਰ ਤੋਂ ਬਾਹਰ ਆ ਕੇ ਦੇਖਿਆ ਤਾਂ ਤਿੰਨ ਵਿਅਕਤੀ ਬਿਨਾਂ ਨੰਬਰੀ ਕਾਲੇ ਰੰਗ ਦੇ ਸਪਲੈਂਡਰ ਮੋਟਰਸਾਈਕਲ ‘ਤੇ ਸਵਾਰ ਸਨ।

ਸ਼ਿਕਾਇਤਕਰਤਾ ਅਨੁਸਾਰ ਇਨ੍ਹਾਂ ਵਿੱਚੋਂ ਰਣਜੀਤ ਸਿੰਘ ਉਰਫ਼ ਲੱਡੀ ਵਾਸੀ ਪੱਟੀ ਕੋਲ ਪਿਸਤੌਲ ਸੀ, ਜਦਕਿ ਮਨੀ ਉਰਫ਼ ਕੱਟਾ ਵਾਸੀ ਪੱਟੀ ਕੋਲ ਦਾਤਰ ਸੀ। ਤੀਜੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ। ਇਸ ਤੋਂ ਇਲਾਵਾ ਦੋ ਹੋਰ ਨੌਜਵਾਨ ਵੀ ਇੱਕ ਬਿਨਾਂ ਨੰਬਰੀ ਮੋਟਰਸਾਈਕਲ ‘ਤੇ ਆਏ ਹੋਏ ਸਨ, ਜਿਨ੍ਹਾਂ ਨੇ ਆਪਣੇ ਮੂੰਹ ਬੰਨ੍ਹੇ ਹੋਏ ਸਨ ਅਤੇ ਉਨ੍ਹਾਂ ਕੋਲ ਵੀ ਦਾਤਰ ਸਨ।

ਸ਼ਿਵਦੀਪ ਸਿੰਘ ਨੇ ਦੋਸ਼ ਲਾਇਆ ਕਿ ਰਣਜੀਤ ਸਿੰਘ ਉਰਫ਼ ਲੱਡੀ ਨੇ ਉਸ ਨੂੰ ਲਲਕਾਰਾ ਮਾਰਦਿਆਂ ਜਾਨੋਂ ਮਾਰਨ ਦੀ ਨੀਅਤ ਨਾਲ ਸਿੱਧਾ ਫਾਇਰ ਕੀਤਾ। ਉਸ ਨੇ ਤੁਰੰਤ ਹੇਠਾਂ ਬੈਠ ਕੇ ਆਪਣੀ ਜਾਨ ਬਚਾਈ, ਜਿਸ ਕਾਰਨ ਗੋਲੀ ਉਸ ਦੇ ਸਿਰ ਦੇ ਉੱਪਰੋਂ ਲੰਘ ਗਈ। ਇਸ ਤੋਂ ਬਾਅਦ ਮੁਲਜ਼ਮ ਨੇ ਦੂਜੀ ਵਾਰ ਵੀ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ, ਪਰ ਪਿਸਤੌਲ ਦਾ ਗਲੋਕ ਅੜਨ ਕਾਰਨ ਫਾਇਰ ਨਹੀਂ ਹੋ ਸਕਿਆ।

ਪੀੜਤ ਵੱਲੋਂ ਰੌਲਾ ਪਾਉਣ ‘ਤੇ ਆਂਢ-ਗੁਆਂਢ ਦੇ ਲੋਕ ਇਕੱਠੇ ਹੋ ਗਏ। ਲੋਕਾਂ ਨੂੰ ਇਕੱਠਾ ਹੁੰਦਾ ਦੇਖ ਕੇ ਸਾਰੇ ਮੁਲਜ਼ਮ ਹਥਿਆਰਾਂ ਸਮੇਤ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹੋਏ ਮੌਕੇ ਤੋਂ ਫਰਾਰ ਹੋ ਗਏ।

ਇਸ ਮਾਮਲੇ ਸਬੰਧੀ ਡੀ.ਐੱਸ.ਪੀ. ਪੱਟੀ ਰਵੀ ਸ਼ੇਰ ਸਿੰਘ ਨੇ ਦੱਸਿਆ ਕਿ ਸ਼ਿਵਦੀਪ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਰਣਜੀਤ ਸਿੰਘ ਉਰਫ਼ ਲੱਡੀ, ਮਨੀ ਉਰਫ਼ ਕੱਟਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments