BSF ਨੇ ਵੱਡੀ ਸਫ਼ਲਤਾ ਕੀਤੀ ਹਾਸਲ ,13 ਕਰੋੜ ਦੀ ਹੈਰੋਇਨ ਸਮੇਤ 2 ਤਸਕਰ ਕੀਤੇ ਕਾਬੂ

0
93

ਅੰਮ੍ਰਿਤਸਰ : ਅੰਮ੍ਰਿਤਸਰ ਦੇ ਨਾਲ ਲੱਗਦੇ ਸਰਹੱਦੀ ਖੇਤਰ (The Border Area) ‘ਚ ਬੀ.ਐੱਸ.ਐੱਫ. ਨੇ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਬੀ.ਐੱਸ.ਐੱਫ. ਅੰਮ੍ਰਿਤਸਰ ਸੈਕਟਰ ਦੀ ਟੀਮ ਨੇ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦੀ ਪਿੰਡ ਅਟਾਰੀ ਦੇ ਇਲਾਕੇ ਵਿੱਚ ਹੈਰੋਇਨ ਦੀ ਖੇਪ ਲੈਣ ਆਏ ਦੋ ਸਮੱਗਲਰਾਂ ਨੂੰ 5.30 ਗ੍ਰਾਮ ਹੈਰੋਇਨ ਦੇ ਪੈਕਟ ਸਮੇਤ ਰੰਗੇ ਹੱਥੀਂ ਕਾਬੂ ਕੀਤਾ ਹੈ।

ਜਦੋਂਕਿ ਅਜਨਾਲਾ ਦੀ ਹੱਦ ਨਾਲ ਲੱਗਦੇ ਪਿੰਡ ਬੱਲੜਵਾਲ ਦੇ ਇਲਾਕੇ ਵਿੱਚ ਦੋ ਕਿੱਲੋ ਤੋਂ ਵੱਧ ਹੈਰੋਇਨ ਅਤੇ 40.9 ਐਮ.ਐਮ. ਗੋਲੀਆਂ ਵੀ ਫੜੀਆਂ ਗਈਆਂ ਹਨ। ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ ਕਰੀਬ 13 ਕਰੋੜ ਰੁਪਏ ਦੱਸੀ ਜਾ ਰਹੀ ਹੈ।

LEAVE A REPLY

Please enter your comment!
Please enter your name here