ਬੀ.ਐਸ.ਐਫ ਨੇ ਇੱਕ ਵਾਰ ਫਿਰ ਨਸ਼ਾ ਤਸਕਰਾਂ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

0
246

ਫ਼ਿਰੋਜ਼ਪੁਰ  : ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ‘ਤੇ ਬੀਤੀ ਰਾਤ ਕਰੀਬ 10:10 ਵਜੇ ਡਿਊਟੀ ‘ਤੇ ਤਾਇਨਾਤ ਬੀ.ਐੱਸ.ਐੱਫ. (BSF) ਜਵਾਨਾਂ ਨੇ ਪਿੰਡ ਮਾਬੋਕੇ ਕੋਲ ਪਾਕਿਸਤਾਨ ਵਾਲੇ ਪਾਸੇ ਤੋਂ ਇਕ ਡਰੋਨ ਆਉਂਦਾ ਦੇਖਿਆ, ਜਿਸ ਨੂੰ ਰੋਕਣ ਲਈ ਬੀ.ਐੱਸ.ਐੱਫ ਦੇ ਜਵਾਨਾਂ ਨੇ ਉਸ ‘ਤੇ ਗੋਲੀਆਂ ਚਲਾ ਦਿੱਤੀਆਂ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੀ.ਐਸ.ਐਫ ਪੰਜਾਬ ਫਰੰਟੀਅਰ ਦੇ ਲੋਕ ਸੰਪਰਕ ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਤੁਰੰਤ ਬਾਅਦ ਬੀ.ਐਸ.ਐਫ ਵੱਲੋਂ ਇਸ ਇਲਾਕੇ ਵਿੱਚ ਸਰਚ ਅਭਿਆਨ ਚਲਾਇਆ ਗਿਆ ਅਤੇ ਸਰਚ ਅਭਿਆਨ ਦੌਰਾਨ ਅੱਜ ਸਵੇਰੇ 7:25 ਵਜੇ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਰੋਹੇਲਾ ਹਾਜੀ ਦੇ ਖੇਤ ਵਿੱਚੋਂ ਇੱਕ ਹੋਲਡ ਅਤੇ ਰੀਲੀਜ਼ ਵਿਧੀ ਵਾਲਾ ਇੱਕ ਛੋਟਾ ਡਰੋਨ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਹ ਚੀਨ ਦਾ ਬਣਿਆ ਕਵਾਡਕਾਪਟਰ ਡਰੋਨ ਹੈ। ਬੀ.ਐਸ.ਐਫ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੇ ਇੱਕ ਵਾਰ ਫਿਰ ਨਸ਼ਾ ਤਸਕਰਾਂ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ।

LEAVE A REPLY

Please enter your comment!
Please enter your name here