ਗੁਰਦਾਸਪੁਰ: ਸਰਹੱਦੀ ਸੁਰੱਖਿਆ ਬਲ (The Border Security Force),(ਬੀ.ਐੱਸ.ਐੱਫ.) ਨੇ ਗੁਰਦਾਸਪੁਰ ਦੇ ਚੰਦੂ-ਵਡਾਲਾ ਸਰਹੱਦੀ ਚੌਕੀ (The Chandu-Wadala Border) ਤੋਂ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਕੋਲੋਂ 550 ਗ੍ਰਾਮ ਹੈਰੋਇਨ ਦਾ ਪੈਕੇਟ ਬਰਾਮਦ ਕੀਤਾ ਗਿਆ ਹੈ।
ਮੁਲਜ਼ਮਾਂ ਦੀ ਪਛਾਣ ਸੁਖਵਿੰਦਰ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਚੰਦੂਵਡਾਲਾ, ਅਮਨਦੀਪ ਸਿੰਘ ਪੁੱਤਰ ਸਰਦੂਲ ਸਿੰਘ ਵਾਸੀ ਚੰਦੂਵਡਾਲਾ ਵਜੋਂ ਹੋਈ ਹੈ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਅਗਲੇਰੀ ਪੁੱਛਗਿੱਛ ਜਾਰੀ ਹੈ।







