ਪੰਜਾਬ ‘ਚ NRI ਪਰਿਵਾਰ ਦੇ ਘਰ ਦੇ ਬਾਹਰ ਚੱਲੀਆਂ ਗੋਲੀਆਂ

0
156

ਪੰਜਾਬ : ਪੰਜਾਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ, ਇੱਥੇ ਅੰਮ੍ਰਿਤਸਰ (Amritsar) ਦੇ ਪਿੰਡ ਜੈਂਤੀਪੁਰਾ ਵਿੱਚ ਇੱਕ ਐਨ.ਆਰ.ਆਈ ਪਰਿਵਾਰ ਦੇ ਘਰ ਦੇ ਬਾਹਰ ਗੋਲੀਆਂ ਚਲਾਈਆਂ ਗਈਆਂ। ਇਸ ਘਟਨਾ ਤੋਂ ਬਾਅਦ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਇਹ ਸਾਰੀ ਘਟਨਾ ਉੱਥੇ ਲੱਗੇ ਸੀ.ਸੀ.ਟੀ.ਵੀ ਵਿੱਚ ਕੈਦ ਹੋ ਗਈ।

ਜਾਣਕਾਰੀ ਅਨੁਸਾਰ ਹਰਚਰਨ ਸਿੰਘ ਦਾ ਪੂਰਾ ਪਰਿਵਾਰ ਆਸਟ੍ਰੇਲੀਆ ‘ਚ ਰਹਿੰਦਾ ਹੈ, ਜਿਸ ਦਾ ਘਰ ਜੈਂਤੀਪੁਰ ‘ਚ ਹੈ। ਬੀਤੇ ਦਿਨ ਦੋ ਨੌਜਵਾਨ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਹਰਚਰਨ ਸਿੰਘ ਨੇ ਉਪਰੋਕਤ ਘਟਨਾ ਸਬੰਧੀ ਪੁਲਿਸ ਨੂੰ ਈ-ਮੇਲ ਰਾਹੀਂ ਸ਼ਿਕਾਇਤ ਕੀਤੀ ਕਿ ਵਟਸਐਪ ਕਾਲਾਂ ‘ਤੇ ਲਾਰੈਂਸ ਬਿਸ਼ਨੋਈ ਦੇ ਨਾਂਅ ‘ਤੇ ਫਿਰੌਤੀ ਦੀ ਮੰਗ ਕੀਤੀ ਜਾ ਰਹੀ ਹੈ।  ਇਸ ਤੋਂ ਇਲਾਵਾ ਸਾਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਮਿਲ ਰਹੀਆਂ ਹਨ। ਇਸ ਮਾਮਲੇ ‘ਚ ਜੈਂਤੀਪੁਰ ਥਾਣੇ ਦੇ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਸੀ.ਸੀ.ਟੀ.ਵੀ. ਰਾਹੀਂ ਮੁਲਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ। ਪਰਿਵਾਰ ਵੱਲੋਂ ਆਸਟ੍ਰੇਲੀਆ ‘ਚ ਵੀ ਸ਼ਿਕਾਇਤ ਦਰਜ ਕਰਵਾਈ ਗਈ ਹੈ।

LEAVE A REPLY

Please enter your comment!
Please enter your name here