Monday, June 8, 2026
Google search engine
Homeਪੰਜਾਬਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਮੌਕੇ ’ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ...

ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਮੌਕੇ ’ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਧਾਰਮਿਕ ਸਮਾਗਮਾਂ ‘ਚ ਕੀਤੀ ਸ਼ਿਰਕਤ

ਸੰਗਰੂਰ :  ਭਗਵਾਨ ਸ੍ਰੀ ਪਰਸ਼ੂਰਾਮ ਜਯੰਤੀ ਦੇ ਮੌਕੇ ‘ਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਆਪਣੇ ਵਿਧਾਨ ਸਭਾ ਹਲਕੇ ਵਿੱਚ ਆਯੋਜਿਤ ਵੱਖ-ਵੱਖ ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਸ਼ਰਧਾਲੂਆਂ ਨਾਲ ਮਿਲ ਕੇ ਮੱਥਾ ਟੇਕਿਆ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਅਰਦਾਸ ਕੀਤੀ।

ਕੈਬਨਿਟ ਮੰਤਰੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਨਵਤਾ ਤੋਂ ਵੱਡਾ ਕੋਈ ਧਰਮ ਨਹੀਂ ਹੁੰਦਾ ਅਤੇ ਮਨੁੱਖਤਾ ਦੀ ਸੇਵਾ ਕਰਨਾ ਸਭ ਤੋਂ ਉੱਚਾ ਫਰਜ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸੇ ਪ੍ਰਣ ਨਾਲ ਲੋਕ ਹਿੱਤ ਵਿੱਚ ਨਿਰੰਤਰ ਕੰਮ ਕਰ ਰਹੀ ਹੈ ਅਤੇ ਸਰਵ ਧਰਮਾਂ ਪ੍ਰਤੀ ਪੂਰੀ ਸ਼ਰਧਾ ਅਤੇ ਵਿਸ਼ਵਾਸ ਰੱਖਦੀ ਹੈ।

ਉਨ੍ਹਾਂ ਭਗਵਾਨ ਸ੍ਰੀ ਪਰਸ਼ੂਰਾਮ ਜੀ ਨੂੰ ਭਗਤੀ ਅਤੇ ਸ਼ਕਤੀ ਦਾ ਦੈਵੀ ਸੁਮੇਲ ਦੱਸਦਿਆਂ ਕਿਹਾ ਕਿ ਉਨ੍ਹਾਂ ਦਾ ਅਨਿਆਂ ਵਿਰੁੱਧ ਖੜ੍ਹੇ ਹੋਣ ਦਾ ਸੰਦੇਸ਼ ਅੱਜ ਦੇ ਸਮੇਂ ਵਿੱਚ ਹੋਰ ਵੀ ਵੱਧ ਪ੍ਰਸੰਗਿਕ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਧਾਰਮਿਕ ਸਮਾਗਮ ਸਮਾਜ ਵਿੱਚ ਏਕਤਾ, ਭਾਈਚਾਰੇ ਅਤੇ ਸਾਂਝੀਵਾਲਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਲੋਕਾਂ, ਖ਼ਾਸ ਕਰਕੇ ਨੌਜਵਾਨਾਂ ਨੂੰ ਭਾਰਤ ਦੀ ਵਿਸ਼ਾਲ ਸੱਭਿਆਚਾਰਕ ਅਤੇ ਧਾਰਮਿਕ ਵਿਰਾਸਤ ਨਾਲ ਜੋੜਨ ਲਈ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਕਰਵਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਹ ਉਪਰਾਲੇ ਸਾਡੇ ਦੇਸ਼ ਦੇ ਅਮੀਰ ਸੱਭਿਆਚਾਰਕ ਅਤੇ ਧਾਰਮਿਕ ਇਤਿਹਾਸ ਨੂੰ ਸੰਭਾਲਣ ਵਿੱਚ ਮਹੱਤਵਪੂਰਣ ਸਾਬਤ ਹੁੰਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਰਧਾਲੂ ਅਤੇ ਇਲਾਕਾ ਨਿਵਾਸੀ ਮੌਜੂਦ ਸਨ।

RELATED ARTICLES
- Advertisment -
Google search engine
Google search engine
Google search engine

Most Popular

Recent Comments