ਨਾਬਾਲਗ ਲੜਕੇ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਆਇਆ ਸਾਹਮਣੇ

0
341

ਅੰਮ੍ਰਿਤਸਰ : 17 ਸਾਲਾ ਅਦਿੱਤਿਆ ਕੁਮਾਰ (Aditya Kumar) ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਨੌਜਵਾਨ ਆਪਣੇ ਘਰ ਜਾ ਰਿਹਾ ਸੀ। ਇਸ ਮਾਮਲੇ ਵਿੱਚ ਥਾਣਾ ਸਦਰ ਦੀ ਪੁਲਿਸ ਨੇ ਰੋਹਿਨ, ਨਿਤਿਨ, ਸੋਨੂੰ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕਰ ਲਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵ ਕੁਮਾਰ ਨੇ ਦੱਸਿਆ ਕਿ ਉਸ ਦਾ ਵੱਡਾ ਲੜਕਾ ਆਦਿਤਿਆ ਸਰਕਾਰੀ ਸੀ.ਐਸ.ਈ ਸਕੂਲ ਕਰਮਪੁਰਾ ਵਿੱਚ 9ਵੀਂ ਜਮਾਤ ਦਾ ਵਿਦਿਆਰਥੀ ਸੀ। ਬੀਤੀ ਰਾਤ ਉਹ ਆਪਣੇ ਛੋਟੇ ਭਰਾ ਪਵਨ ਕੁਮਾਰ ਨਾਲ ਪ੍ਰੀਤ ਨਗਰ ਸਥਿਤ ਹਨੂੰਮਾਨ ਮੰਦਰ ‘ਚ ਮੱਥਾ ਟੇਕਣ ਗਿਆ ਸੀ, ਜਦੋਂ ਉਹ ਵਾਪਸ ਆ ਰਹੇ ਸਨ ਤਾਂ ਉਕਤ ਦੋਸ਼ੀਆਂ ਨੇ ਅਦਿੱਤਿਆ ਨੂੰ ਘੇਰ ਕੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ। ਆਦਿਤਿਆ ਖੂਨ ਨਾਲ ਲੱਥਪੱਥ ਜ਼ਮੀਨ ‘ਤੇ ਡਿੱਗ ਗਿਆ, ਜਦੋਂ ਉਸ ਨੇ ਰੌਲਾ ਪਾਇਆ ਤਾਂ ਦੋਸ਼ੀ ਮੌਕੇ ਤੋਂ ਭੱਜ ਗਿਆ। ਜਿਸ ਤੋਂ ਬਾਅਦ ਉਹ ਆਪਣੇ ਲੜਕੇ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਲੈ ਕੇ ਆਏ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਿਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈ ਹੈ।

LEAVE A REPLY

Please enter your comment!
Please enter your name here