Home UP NEWS ਅਖਿਲੇਸ਼ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਕਰਣੀ ਸੈਨਾ ਨੇਤਾ...

ਅਖਿਲੇਸ਼ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਕਰਣੀ ਸੈਨਾ ਨੇਤਾ ਖ਼ਿਲਾਫ਼ ਮਾਮਲਾ ਕੀਤਾ ਗਿਆ ਦਰਜ

0

ਉੱਤਰ ਪ੍ਰਦੇਸ਼ : ਸਮਾਜਵਾਦੀ ਪਾਰਟੀ ਦੇ ਪ੍ਰਮੁੱਖ ਅਖਿਲੇਸ਼ ਯਾਦਵ ਨੂੰ ਜਾਨੋਂ ਮਾਰਨ ਦੀ ਧਮਕੀ ਦੇਣ ਵਾਲੇ ਕਰਣੀ ਸੈਨਾ ਨੇਤਾ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲਾ ਦਰਜ ਕਰਨ ਤੋਂ ਬਾਅਦ ਕਰਣੀ ਸੈਨਾ ਦੇ ਨੇਤਾ ਮੋਹਨ ਚੌਹਾਨ ਨੂੰ ਗ੍ਰਿਫ਼ਤਾਰ ਵੀ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ। ਪਿਛਲੇ ਹਫ਼ਤੇ ਮੋਹਨ ਚੌਹਾਨ ਖ਼ਿਲਾਫ਼ ਸਮਾਜਵਾਦੀ ਪਾਰਟੀ ਦੇ ਸੰਸਦ ਮੈਂਬਰ ਰਾਮਜੀਲਾਲ ਸੁਮਨ ਨੂੰ ਗੋਲੀ ਮਾਰਨ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਨੂੰ ਦੋਵਾਂ ਮਾਮਲਿਆਂ ਵਿੱਚ ਬੀਤੀ ਰਾਤ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਜਾਣੋ ਮਾਮਲਾ
ਜਾਣਕਾਰੀ ਮੁਤਾਬਕ ਕਰਣੀ ਸੈਨਾ ਦੇ ਨੇਤਾ ਮੋਹਨ ਚੌਹਾਨ ਜਵਾਂ ਦੇ ਰਹਿਣ ਵਾਲੇ ਹਨ। 15 ਅਪ੍ਰੈਲ ਨੂੰ ਉਨ੍ਹਾਂ ਦਾ ਇਕ ਵੀਡੀਓ ਵਾਇਰਲ ਹੋਇਆ ਸੀ। ਜਿਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਅਖਿਲੇਸ਼ ਯਾਦਵ ਨੂੰ ਧਮਕੀ ਦਿੱਤੀ ਗਈ ਹੈ। ਇਸ ‘ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਸਪਾ ਦੇ ਜ਼ਿਲ੍ਹਾ ਪ੍ਰਧਾਨ ਲਕਸ਼ਮੀ ਧੰਗਰ ਨੇ 17 ਅਪ੍ਰੈਲ ਨੂੰ ਐਸ.ਐਸ.ਪੀ. ਨੂੰ ਲਿਖਤੀ ਸ਼ਿਕਾਇਤ ਦਿੱਤੀ। ਇਸ ਸ਼ਿਕਾਇਤ ਦੇ ਆਧਾਰ ‘ਤੇ ਮਾਮਲਾ ਦਰਜ ਕੀਤਾ ਗਿਆ।

ਗ੍ਰਿਫ਼ਤਾਰੀ ਤੋਂ ਬਾਅਦ ਸ਼ਾਂਤੀ ਭੰਗ ਕਰਨ ‘ਤੇ ਪਾਬੰਦੀ
ਮਾਮਲਾ ਦਰਜ ਕਰਨ ਤੋਂ ਬਾਅਦ ਮੋਹਨ ਚੌਹਾਨ ਨੂੰ ਬੀਤੀ ਰਾਤ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਨ੍ਹਾਂ ਦੀ ਗ੍ਰਿਫ਼ਤਾਰੀ ਕਾਰਨ ਸ਼ਾਂਤੀ ਭੰਗ ਹੋਣ ਤੋਂ ਰੋਕਣ ਲਈ ਪਾਬੰਦੀਆਂ ਲਗਾਈਆਂ ਗਈਆਂ ਹਨ। ਪੁਲਿਸ ਨੇ ਦੱਸਿਆ ਕਿ ਇਸ ਮਾਮਲੇ ਦੇ ਨਾਲ ਹੀ ਮੋਹਨ ਦਾ ਪਿਛਲਾ ਅਪਰਾਧਿਕ ਰਿਕਾਰਡ ਵੀ ਸਾਹਮਣੇ ਆਇਆ ਹੈ। ਮੋਹਨ ‘ਤੇ ਕੁਲ ਅੱਠ ਮੁਕਦਮੇ ਹਮਲਾ , ਕੁੱਟਮਾਰ ਤੇ ਧੋਖਾਧੜੀ ਆਦਿ ਦੇ ਸਾਲ 2016 ਤੋਂ ਹੁਣ ਤੱਕ ਦਰਜ ਹਨ।

NO COMMENTS

LEAVE A REPLY

Please enter your comment!
Please enter your name here

Exit mobile version