ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਬਿਆਨ ਦਿੱਤਾ ਹੈ ਕਿ ਸੁਖਬੀਰ ਬਾਦਲ (Sukhbir Badal) ‘ਤੇ ਗੋਲੀ ਚਲਾਉਣ ਦੀ ਘਟਨਾ ਦੀ ਜਾਂਚ ਚੱਲ ਰਹੀ ਹੈ। ਉਨ੍ਹਾਂ ਟਵੀਟ ਕੀਤਾ ਕਿ ਸ੍ਰੀ ਦਰਬਾਰ ਸਾਹਿਬ ਵਿਖੇ ਵਾਪਰੀ ਘਟਨਾ ਦੀ ਫੁਟੇਜ ਸਾਨੂੰ ਸ਼੍ਰੋਮਣੀ ਕਮੇਟੀ ਵੱਲੋਂ ਮੁਹੱਈਆ ਨਹੀਂ ਕਰਵਾਈ ਗਈ। ਇਸ ਤੋਂ ਬਾਅਦ ਸਾਨੂੰ ਹਾਈ ਕੋਰਟ ਜਾਣਾ ਪਿਆ। ਹਾਈਕੋਰਟ ਦੇ ਦਖਲ ਤੋਂ ਬਾਅਦ ਸੀ.ਸੀ.ਟੀ.ਵੀ ਫੁਟੇਜ ਹਾਸਲ ਕਰ ਲਈ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਅਸੀਂ ਇਸ ਹਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਸਾਨੂੰ 2-3 ਦਿਨਾਂ ਦੀ ਫੁਟੇਜ ਮਿਲੀ ਹੈ, ਜਿਸ ਵਿਚ ਅਸੀਂ ਪਤਾ ਲਗਾਵਾਂਗੇ ਕਿ ਹਮਲਾਵਰ ਕਿੰਨੀ ਵਾਰ ਉਥੇ ਆਇਆ ਅਤੇ ਕਿਸ ਨੂੰ ਮਿਲਿਆ? ਇਸ ਤੋਂ ਬਾਅਦ ਸਭ ਕੁਝ ਸਾਹਮਣੇ ਆਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਕਾਨੂੰਨ ਵਿਵਸਥਾ ਦੇ ਮਾਮਲੇ ਵਿੱਚ ਦੇਸ਼ ਭਰ ਵਿੱਚ ਦੂਜੇ ਨੰਬਰ ‘ਤੇ ਹੈ। ਉਨ੍ਹਾਂ ਕਿਹਾ ਕਿ ਚਾਹੇ ਉਹ ਵਿਅਕਤੀ ਹੋਵੇ ਜਾਂ ਆਮ ਨਾਗਰਿਕ, ਅਸੀਂ ਕਿਸੇ ‘ਤੇ ਕਿਸੇ ਵੀ ਤਰ੍ਹਾਂ ਦਾ ਹਮਲਾ ਬਰਦਾਸ਼ਤ ਨਹੀਂ ਕਰਾਂਗੇ।










