ਚੇਅਰਮੈਨ ਹਰਚੰਦ ਸਿੰਘ ਬਰਸਟ ਵੱਲੋਂ ਮਾਰਕੀਟ ਕਮੇਟੀਆਂ ਤੇ ਈ-ਨਾਮ ਨਾਲ ਸਬੰਧਤ ਚੱਲ ਰਹੇ ਵਿਕਾਸ ਕਾਰਜਾਂ ਦਾ ਲਿਆ ਗਿਆ ਜਾਇਜ਼ਾ

0
105

ਚੰਡੀਗੜ੍ਹ : ਨਵਿਆਉਣਯੋਗ ਊਰਜਾ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਵੱਡੀ ਪਹਿਲਕਦਮੀ ਕਰਦੇ ਹੋਏ, ਪੰਜਾਬ ਮੰਡੀ ਬੋਰਡ ਨੇ ਜਲੰਧਰ, ਪਟਿਆਲਾ, ਫਿਰੋਜ਼ਪੁਰ ਅਤੇ ਲੁਧਿਆਣਾ ਦੀਆਂ ਵੱਖ-ਵੱਖ ਮੰਡੀਆਂ ਵਿੱਚ 24.5 ਕਰੋੜ ਰੁਪਏ ਦੀ ਲਾਗਤ ਨਾਲ ਸੂਰਜੀ ਊਰਜਾ ਪਲਾਂਟ ਲਗਾਉਣ ਦੀ ਯੋਜਨਾ ਬਣਾਈ ਹੈ। ਇਸ ਵਾਤਾਵਰਣ ਅਨੁਕੂਲ ਪਹਿਲਕਦਮੀ ਨਾਲ ਬਿਜਲੀ ਖਰਚ ਵਿੱਚ ਪ੍ਰਤੀ ਸਾਲ ਲਗਭਗ 3.5 ਕਰੋੜ ਰੁਪਏ ਦੀ ਬਚਤ ਹੋਣ ਦੀ ਸੰਭਾਵਨਾ ਹੈ।

ਇਹ ਜਾਣਕਾਰੀ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਦਿੱਤੀ। ਬਰਸਟ ਨੇ ਮੰਡੀ ਬੋਰਡ ਦੇ ਸੀਨੀਅਰ ਅਧਿਕਾਰੀਆਂ ਨਾਲ ਮਿਲ ਕੇ ਅਨਾਜ ਮੰਡੀਆਂ, ਫਲ ਅਤੇ ਸਬਜ਼ੀ ਮੰਡੀਆਂ, ਮਾਰਕੀਟ ਕਮੇਟੀਆਂ ਅਤੇ ਈ-ਨਾਮ ਨਾਲ ਸਬੰਧਤ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ। ਚੇਅਰਮੈਨ ਬਰਸਟ ਨੇ ਕਿਹਾ ਕਿ ਪੰਜਾਬ ਮੰਡੀ ਬੋਰਡ ਸੂਬੇ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਉਣ ਗਏ। ਇਹ ਯਤਨ ਮੰਡੀ ਬੋਰਡ ਦੀ ਸੂਬੇ ਦੀਆਂ ਮੰਡੀਆਂ ਵਿੱਚ ਅਤੇ ਆਲੇ-ਦੁਆਲੇ ਹਰਿਆਲੀ ਵਧਾਉਣ ਅਤੇ ਵਾਤਾਵਰਣ ਸਥਿਰਤਾ ਨੂੰ ਉਤਸ਼ਾਹਿਤ ਕਰਨ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਬਰਸਟ ਨੇ ਅਧਿਕਾਰੀਆਂ ਨੂੰ ਤਲਵੰਡੀ ਸਾਥੀ ਵਿਖੇ ਸਥਿਤ ਗੈਸਟ ਹਾਊਸ ਦੇ ਨਵੀਨੀਕਰਨ ਦੇ ਕੰਮ ਨੂੰ ਜਲਦੀ ਤੋਂ ਜਲਦੀ ਪੂਰਾ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਇਸਨੂੰ ਕਿਸਾਨ ਭਵਨ, ਚੰਡੀਗੜ੍ਹ ਦੀ ਤਰਜ਼ ‘ਤੇ ਚਲਾਇਆ ਜਾ ਸਕੇ। ਇਸ ਤੋਂ ਇਲਾਵਾ, ਉਨ੍ਹਾਂ ਬੋਰਡ ਦੀਆਂ ਰਿਹਾਇਸ਼ੀ ਕਲੋਨੀਆਂ ਵਿੱਚ ਖਾਲੀ ਪਏ ਮਕਾਨਾਂ ਨੂੰ ਅਲਾਟ ਕਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ। ਉਨ੍ਹਾਂ ਕਿਹਾ ਕਿ ਸਬਜ਼ੀ ਮੰਡੀਆਂ ਦੇ ਆਧੁਨਿਕੀਕਰਨ ਤਹਿਤ, ਪਟਿਆਲਾ ਦੀ ਸਨੌਰ ਮੰਡੀ ਵਿੱਚ ਬੂਮ ਬੈਰੀਅਰ ਲਗਾਏ ਗਏ ਸਨ, ਜਿਸ ਨਾਲ ਮੰਡੀ ਫੀਸਾਂ ਵਿੱਚ ਵਾਧਾ ਹੋਇਆ ਹੈ। ਇਸ ਪ੍ਰੋਜੈਕਟ ਦੀ ਸਫ਼ਲਤਾ ਨੂੰ ਦੇਖਦੇ ਹੋਏ, ਇਸਨੂੰ ਰਾਜ ਦੀਆਂ ਹੋਰ ਮੰਡੀਆਂ ਵਿੱਚ ਵੀ ਲਾਗੂ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਬਰਸਟ ਨੇ ਅਧਿਕਾਰੀਆਂ ਨੂੰ ਰਾਜ ਦੀਆਂ ਮੰਡੀਆਂ ਵਿੱਚ ਗੈਰ-ਕਾਨੂੰਨੀ ਕਬਜ਼ੇ ਤੁਰੰਤ ਹਟਾਉਣ ਅਤੇ ਸਬਜ਼ੀ ਮੰਡੀਆਂ ਦੀ ਸਫਾਈ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਮੰਡੀਆਂ ਵਿੱਚ ਪੈਦਾ ਹੋਣ ਵਾਲੇ ਕੂੜੇ ਦਾ ਰੋਜ਼ਾਨਾ ਨਿਪਟਾਰਾ ਯਕੀਨੀ ਬਣਾਇਆ ਜਾਵੇ ਅਤੇ ਇਸ ਬਾਇਓ-ਵੇਸਟ ਤੋਂ ਆਮਦਨ ਪੈਦਾ ਕਰਨ ਲਈ ਕਦਮ ਚੁੱਕੇ ਜਾਣ। ਬੋਰਡ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਚੇਅਰਮੈਨ ਬਰਸਟ ਨੇ ਕਿਹਾ ਕਿ ਮੰਡੀ ਬੋਰਡ ਨੂੰ ਇਸ ਸਾਲ ਹੁਣ ਤੱਕ 842 ਪਲਾਂਟਾਂ ਦੀ ਈ-ਨਿਲਾਮੀ ਤੋਂ 373 ਕਰੋੜ ਰੁਪਏ ਦੀ ਆਮਦਨ ਹੋਈ ਹੈ।

LEAVE A REPLY

Please enter your comment!
Please enter your name here