ਚੰਡੀਗੜ੍ਹ : ਚੰਡੀਗੜ੍ਹ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ। ਮੰਡੀ ਨੇੜੇ ਜ਼ਮੀਨ ਖਿਸਕਣ ਕਾਰਨ ਚੰਡੀਗੜ੍ਹ-ਮਨਾਲੀ ਹਾਈਵੇਅ ਦੁਬਾਰਾ ਬੰਦ ਕਰ ਦਿੱਤਾ ਗਿਆ ਹੈ। ਮੰਡੀ ਸ਼ਹਿਰ ਦੇ ਨੇੜੇ ਅਚਾਨਕ ਜ਼ਮੀਨ ਖਿਸਕ ਗਈ, ਜਿਸ ਕਾਰਨ ਰਾਜਮਾਰਗ ਨੂੰ ਬੰਦ ਕਰ ਦਿੱਤਾ ਗਿਆ ,ਕੱਲ੍ਹ ਹਾਈਵੇਅ ‘ਤੇ ਆਵਾਜਾਈ ਬਹਾਲ ਕਰ ਦਿੱਤੀ ਗਈ ਸੀ ਪਰ ਤਾਜ਼ਾ ਜ਼ਮੀਨ ਖਿਸਕਣ ਕਾਰਨ ਹਾਈਵੇਅ ਦੁਬਾਰਾ ਬੰਦ ਕਰ ਦਿੱਤਾ ਗਿਆ ਹੈ।
ਜ਼ਮੀਨ ਖਿਸਕਣ ਤੋਂ ਬਾਅਦ ਹਾਈਵੇਅ ਦੇ ਦੋਵੇਂ ਪਾਸੇ ਲੰਮਾ ਜਾਮ ਲੱਗ ਗਿਆ ਹੈ। ਸੈਂਕੜੇ ਛੋਟੇ-ਵੱਡੇ ਵਾਹਨ ਉੱਥੇ ਫਸੇ ਹੋਏ ਹਨ, ਜਿਸ ਕਾਰਨ ਯਾਤਰੀਆਂ ਨੂੰ ਬਹੁਤ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
