HomePunjabਚੰਡੀਗੜ੍ਹ ਨਗਰ ਨਿਗਮ ਨੇ ਵਸਨੀਕਾਂ ਨੂੰ ਜਾਰੀ ਕੀਤੀ ਵਿਸ਼ੇਸ਼ ਐਡਵਾਈਜ਼ਰੀ

ਚੰਡੀਗੜ੍ਹ ਨਗਰ ਨਿਗਮ ਨੇ ਵਸਨੀਕਾਂ ਨੂੰ ਜਾਰੀ ਕੀਤੀ ਵਿਸ਼ੇਸ਼ ਐਡਵਾਈਜ਼ਰੀ

ਚੰਡੀਗੜ੍ਹ : ਦੀਵਾਲੀ ਦੇ ਤਿਉਹਾਰ ਨੂੰ ਸੁਰੱਖਿਅਤ ਅਤੇ ਸਾਫ਼-ਸੁਥਰੇ ਢੰਗ ਨਾਲ ਮਨਾਉਣ ਦੇ ਲਈ ਚੰਡੀਗੜ੍ਹ ਨਗਰ ਨਿਗਮ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਨਗਰ ਨਿਗਮ ਨੇ ਵਸਨੀਕਾਂ ਨੂੰ ਤਿਉਹਾਰ ਦੌਰਾਨ ਸੁਰੱਖਿਆ, ਸਫ਼ਾਈ ਅਤੇ ਵਾਤਾਵਰਣ ਵੱਲ ਵਿਸ਼ੇਸ਼ ਧਿਆਨ ਦੇਣ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਅੱਗ ਅਤੇ ਹੋਰ ਹਾਦਸਿਆਂ ਨੂੰ ਰੋਕਣ ਦੇ ਲਈ ਇੱਕ ਵਿਸ਼ੇਸ਼ ਅੱਗ ਸੁਰੱਖਿਆ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

“ਸਾਫ਼ ਦੀਵਾਲੀ, ਹੈਪੀ ਦੀਵਾਲੀ 2026” ਪਹਿਲਕਦਮੀ ਦੇ ਹਿੱਸੇ ਵਜੋਂ, ਜੋ ਕਿ ਸਵੱਛ ਭਾਰਤ ਮਿਸ਼ਨ 2.0 ਅਧੀਨ ਲਾਗੂ ਕੀਤੀ ਜਾ ਰਹੀ ਹੈ, ਨਗਰ ਨਿਗਮ ਨੇ ਵਸਨੀਕਾਂ ਨੂੰ ਤਿਉਹਾਰ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ।

ਨਗਰ ਨਿਗਮ ਕਮਿਸ਼ਨਰ ਅਮਿਤ ਕੁਮਾਰ ਨੇ ਸ਼ਹਿਰ ਵਾਸੀਆਂ ਨੂੰ ਦੀਵਾਲੀ ‘ਤੇ ਸੁਰੱਖਿਆ ਅਤੇ ਸਫਾਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ ਕਿ ਦੀਵਾਲੀ ਦੀ ਖੁਸ਼ੀ ਅਤੇ ਭਾਈਚਾਰੇ ਦਾ ਤਿਉਹਾਰ ਹੈ। ਇਸਨੂੰ ਜ਼ਿੰਮੇਵਾਰੀ ਨਾਲ ਮਨਾਇਆ ਜਾਣਾ ਚਾਹੀਦਾ ਹੈ। ਲੋਕਾਂ ਨੂੰ ਅੱਗ ਸੁਰੱਖਿਆ ਉਪਾਅ ਅਪਣਾਉਣੇ ਚਾਹੀਦੇ ਹਨ, ਆਲੇ ਦੁਆਲੇ ਨੂੰ ਸਾਫ਼ ਰੱਖਣਾ ਚਾਹੀਦਾ ਹੈ ਅਤੇ ਬੱਚਿਆਂ ਨੂੰ ਸਿਰਫ਼ ਬਜ਼ੁਰਗਾਂ ਦੀ ਨਿਗਰਾਨੀ ਹੇਠ ਹੀ ਤਿਉਹਾਰ ਮਨਾਉਣ ਦੇਣਾ ਚਾਹੀਦਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine

Most Popular

Recent Comments