Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ‘ਤੇ ਆਪ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ...

ਮੁੱਖ ਮੰਤਰੀ ਭਗਵੰਤ ਮਾਨ ‘ਤੇ ਆਪ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਹੁੰਚਣ ਗਏ ਪਟਿਆਲਾ

0

ਪਟਿਆਲਾ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਅੱਜ ਪਟਿਆਲਾ ਦੌਰੇ ‘ਤੇ ਕਰਨ ਗਏ। ਇਸ ਦੌਰੇ ਦੌਰਾਨ, ਉਹ ਨਾਭਾ ਵਿੱਚ ਬਣੇ ਮਹਾਰਾਜਾ ਅਗਰਸੇਨ ਸਮਾਰਕ ਦਾ ਉਦਘਾਟਨ ਕਰਨਗੇ। ਇਹ ਪ੍ਰੋਗਰਾਮ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਇਸ ਪ੍ਰੋਗਰਾਮ ਨੂੰ ਲੈ ਕੇ ਸਥਾਨਕ ਪ੍ਰਸ਼ਾਸਨ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਵਿੱਚ ਉਤਸ਼ਾਹ ਦਾ ਮਾਹੌਲ ਹੈ।

ਐਸ.ਐਸ.ਪੀ ਵਰੁਣ ਸ਼ਰਮਾ ਅਤੇ ਹਲਕੇ ਦੇ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਬੀਤੇ ਦਿਨ ਨੂੰ ਸਮਾਗਮ ਵਾਲੀ ਥਾਂ ਦਾ ਨਿਰੀਖਣ ਕੀਤਾ। ਦੇਵਮਾਨ ਨੇ ਕਿਹਾ ਕਿ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਹਿਲੀ ਵਾਰ ਨਾਭਾ ਹਲਕੇ ਵਿੱਚ ਪਹੁੰਚ ਰਹੇ ਹਨ। ਐਸ.ਪੀ ਪਟਿਆਲਾ ਵੈਭਵ ਚੌਧਰੀ ਨੇ ਦੱਸਿਆ ਕਿ ਕੇਜਰੀਵਾਲ ਅਤੇ ਮੁੱਖ ਮੰਤਰੀ ਹੈਲੀਕਾਪਟਰ ਰਾਹੀਂ ਨਾਭਾ ਪਹੁੰਚਣਗੇ।

ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਿਰ ਵਿੱਚ ਹੋਣਗੇ ਨਤਮਸਤਕ

ਤੁਹਾਨੂੰ ਦੱਸ ਦੇਈਏ ਕਿ ਦੌਰੇ ਦੌਰਾਨ ਦੋਵੇਂ ਆਗੂ ਪਟਿਆਲਾ ਦੇ ਮਸ਼ਹੂਰ ਸ਼੍ਰੀ ਕਾਲੀ ਮਾਤਾ ਮੰਦਰ ਦੇ ਦਰਸ਼ਨ ਵੀ ਕਰਨਗੇ। ਮੰਦਰ ਵਿੱਚ ਮੱਥਾ ਟੇਕਣ ਤੋਂ ਬਾਅਦ, ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਪ੍ਰੈਸ ਨੂੰ ਸੰਬੋਧਨ ਕਰਨਗੇ, ਜਿਸ ਵਿੱਚ ਉਹ ਸੂਬੇ ਦੀ ਮੌਜੂਦਾ ਸਥਿਤੀ, ਵਿਕਾਸ ਯੋਜਨਾਵਾਂ ਅਤੇ ਪਾਰਟੀ ਦੀਆਂ ਆਉਣ ਵਾਲੀਆਂ ਰਣਨੀਤੀਆਂ ਬਾਰੇ ਆਪਣੇ ਵਿਚਾਰ ਪ੍ਰਗਟ ਕਰ ਸਕਦੇ ਹਨ। ਪ੍ਰਸ਼ਾਸਨ ਨੇ ਸਾਰੇ ਪ੍ਰੋਗਰਾਮਾਂ ਦੇ ਸਫਲ ਆਯੋਜਨ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਹਨ ਅਤੇ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version