Home ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਧੂਰੀ ‘ਚ ਓਵਰਬ੍ਰਿਜ ਦੇ ਨਿਰਮਾਣ ਨੂੰ ਦਿੱਤੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਹਲਕਾ ਧੂਰੀ ‘ਚ ਓਵਰਬ੍ਰਿਜ ਦੇ ਨਿਰਮਾਣ ਨੂੰ ਦਿੱਤੀ ਮਨਜ਼ੂਰੀ

0

ਧੂਰੀ : ਧੂਰੀ ਦੇ ਲੋਕਾਂ ਲਈ ਅਹਿਮ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਹਲਕੇ ਧੂਰੀ ਲਈ ਇੱਕ ਵੱਡੇ ਤੋਹਫ਼ੇ ਦਾ ਐਲਾਨ ਕੀਤਾ ਹੈ। ਲੰਬੇ ਸਮੇਂ ਤੋਂ ਲਟਕ ਰਹੇ ਰੇਲਵੇ ਓਵਰਬ੍ਰਿਜ ਦੇ ਨਿਰਮਾਣ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਰੇਲਵੇ ਪੁਲ ਦੇ ਨਿਰਮਾਣ ਨਾਲ 1 ਲੱਖ ਤੋਂ ਵੱਧ ਆਬਾਦੀ ਨੂੰ ਲਾਭ ਹੋਵੇਗਾ

ਸੀਐਮ ਮਾਨ ਨੇ ਇਸ ਬਾਰੇ ਜਾਣਕਾਰੀ ਸੋਸ਼ਲ ਮੀਡੀਆ ਪਲੇਟਫ਼ਾਰਮ ਐਕਸ (ਪਹਿਲਾਂ ਟਵਿੱਟਰ) ‘ਤੇ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣ ਰਿਹਾ ਇਹ ਓਵਰਬ੍ਰਿਜ ਨਿਰਧਾਰਤ ਸਮੇਂ ਦੇ ਅੰਦਰ ਪੂਰਾ ਹੋ ਜਾਵੇਗਾ।  ਇਹ ਪ੍ਰੋਜੈਕਟ ਇਲਾਕੇ ਦੀ ਇੱਕ ਲੱਖ ਤੋਂ ਵੱਧ ਆਬਾਦੀ ਨੂੰ ਆਸਾਨ ਆਵਾਜਾਈ ਪ੍ਰਦਾਨ ਕਰੇਗਾ।

 

 

 

NO COMMENTS

LEAVE A REPLY

Please enter your comment!
Please enter your name here

Exit mobile version