ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵੀ ਬੁਲਾਈ ਕੈਬਨਿਟ ਮੀਟਿੰਗ

0
80

ਚੰਡੀਗੜ੍ਹ: ਪੰਜਾਬ ਕੈਬਨਿਟ ਦੀ ਇਕ ਹੋਰ ਮਹੱਤਵਪੂਰਨ ਮੀਟਿੰਗ ਅੱਜ ਯਾਨੀ 3 ਜੂਨ ਨੂੰ ਹੋਵੇਗੀ। ਇਹ ਮੀਟਿੰਗ ਦੁਪਹਿਰ 12 ਵਜੇ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਭਗਵੰਤ ਮਾਨ ਦੇ ਸਰਕਾਰੀ ਨਿਵਾਸ ਸਥਾਨ ‘ਤੇ ਹੋਵੇਗੀ। ਫਿਲਹਾਲ ਮੀਟਿੰਗ ਦਾ ਕੋਈ ਏਜੰਡਾ ਜਾਰੀ ਨਹੀਂ ਕੀਤਾ ਗਿਆ ਹੈ, ਪਰ ਇਸ ਦੌਰਾਨ ਕਈ ਮਹੱਤਵਪੂਰਨ ਫ਼ੈਸਲੇ ਲਏ ਜਾ ਸਕਦੇ ਹਨ।

ਇਸ ਤੋਂ ਪਹਿਲਾਂ ਬੀਤੇ ਦਿਨ ਕੈਬਨਿਟ ਦੀ ਮੀਟਿੰਗ ਹੋਈ ਸੀ। ਉਸ ਮੀਟਿੰਗ ਵਿੱਚ ‘ਲੈਂਡ ਪੂਲਿੰਗ‘ ਸਕੀਮ ਨੂੰ ਮਨਜ਼ੂਰੀ ਦਿੱਤੀ ਗਈ ਸੀ ਅਤੇ ਕਈ ਹੋਰ ਮਹੱਤਵਪੂਰਨ ਫ਼ੈਸਲੇ ਵੀ ਲਏ ਗਏ ਸਨ। ਅੱਜ ਦੀ ਮੀਟਿੰਗ ਤੋਂ ਬਾਅਦ ਵੀ ਕੋਈ ਵੱਡਾ ਐਲਾਨ ਕੀਤਾ ਜਾ ਸਕਦਾ ਹੈ।

LEAVE A REPLY

Please enter your comment!
Please enter your name here