ਚੰਡੀਗੜ੍ਹ: ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਟਵੀਟ ਕੀਤਾ, “ਹਿਮਾਚਲ ਪ੍ਰਦੇਸ਼ ਦੇ ਬੱਦੀ ਨੇੜੇ ਇੱਕ ਭਿਆਨਕ ਸੜਕ ਹਾਦਸੇ ਤੋਂ ਬਾਅਦ ਇਲਾਜ ਦੌਰਾਨ ਰਾਜਵੀਰ ਜਵੰਦਾ ਦੇ ਦੇਹਾਂਤ ਦੀ ਖ਼ਬਰ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ।”
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਸੰਗੀਤ ਜਗਤ ਦਾ ਇਹ ਸਿਤਾਰਾ ਹਮੇਸ਼ਾ ਲਈ ਗੁਆਚ ਗਿਆ ਹੈ। ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਆਪਣੇ ਗੀਤਾਂ ਰਾਹੀਂ ਲੋਕਾਂ ਦੇ ਦਿਲਾਂ ‘ਤੇ ਰਾਜ ਕਰਨ ਵਾਲੇ ਰਾਜਵੀਰ ਜਵੰਦਾ ਦੀ ਆਵਾਜ਼ ਹਮੇਸ਼ਾ ਗੂੰਜਦੀ ਰਹੇਗੀ। ਉਨ੍ਹਾਂ ਵਿਛੜੀ ਆਤਮਾ ਨੂੰ ਵਾਹਿਗੁਰੂ ਦੇ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਰਿਵਾਰ ਅਤੇ ਪ੍ਰਸ਼ੰਸਕਾਂ ਨੂੰ ਇਸ ਘਾਟੇ ਨੂੰ ਸਹਿਣ ਕਰਨ ਲਈ ਪ੍ਰਾਰਥਨਾ ਕੀਤੀ।
ਜਾਣਕਾਰੀ ਅਨੁਸਾਰ, ਫੋਰਟਿਸ ਹਸਪਤਾਲ ਦੇ ਸੂਤਰਾਂ ਨੇ ਦੱਸਿਆ ਕਿ ਰਾਜਵੀਰ ਜਵੰਦਾ ਨੇ ਸਵੇਰੇ 10:55 ਵਜੇ ਆਖਰੀ ਸਾਹ ਲਿਆ। ਹਾਦਸੇ ਤੋਂ ਬਾਅਦ, ਸੁਰੱਖਿਆ ਕਾਰਨਾਂ ਕਰਕੇ ਮੋਹਾਲੀ ਹਸਪਤਾਲ ਵਿੱਚ ਪੁਲਿਸ ਦੀ ਤਾਇਨਾਤੀ ਵਧਾ ਦਿੱਤੀ ਗਈ।










