ਮੁੱਖ ਮੰਤਰੀ ਭਗਵੰਤ ਮਾਨ ਦੀ ਮੁੜ ਵਿਗੜੀ ਸਿਹਤ

0
108

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੂੰ ਫੋਰਟਿਸ ਹਸਪਤਾਲ (Fortis Hospital) ਵਿੱਚ ਭਰਤੀ ਕਰਵਾਇਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸੀ.ਐਮ ਮਾਨ ਨੂੰ ਨਿਯਮਤ ਸਿਹਤ ਜਾਂਚ ਲਈ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹੁਣ ਉਨ੍ਹਾਂ ਦੀ ਸਿਹਤ ਬਿਲਕੁਲ ਠੀਕ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਜ਼ਰੂਰੀ ਟੈਸਟਾਂ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਜਾਵੇਗੀ। ਦੱਸ ਦੇਈਏ ਕਿ ਕੁਝ ਦਿਨ ਪਹਿਲਾਂ ਵੀ ਸੀ.ਐਮ ਮਾਨ ਅਪੋਲੋ ਹਸਪਤਾਲ ਵਿੱਚ ਟੈਸਟ ਕਰਵਾਉਣ ਲਈ ਗਏ ਸਨ।

LEAVE A REPLY

Please enter your comment!
Please enter your name here