Home Punjab ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਲਾਈ ਕੈਬਨਿਟ ਦੀ ਅਹਿਮ ਬੈਠਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁਲਾਈ ਕੈਬਨਿਟ ਦੀ ਅਹਿਮ ਬੈਠਕ

0

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਅੱਜ 31 ਅਕਤੂਬਰ ਨੂੰ ਕੈਬਨਿਟ ਦੀ ਅਹਿਮ ਬੈਠਕ ਬੁਲਾਈ ਗਈ ਹੈ। ਇਹ ਮੀਟਿੰਗ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ‘ਤੇ ਹੋਵੇਗੀ। ਪਹਿਲਾਂ ਬੈਠਕ ਦਾ ਸਮਾਂ ਦੁਪਹਿਰ 12 ਵਜੇ ਤੈਅ ਕੀਤਾ ਗਿਆ ਸੀ, ਪਰ ਮੁੱਖ ਮੰਤਰੀ ਦੇ ਨਵੀਂ ਦਿੱਲੀ ਵਿੱਚ ਆਮ ਆਦਮੀ ਪਾਰਟੀ ਦੀ ਰਾਜਨੀਤਕ ਮਾਮਲਿਆਂ ਬਾਰੇ ਕਮੇਟੀ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਕਾਰਨ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ। ਹੁਣ ਕੈਬਨਿਟ ਮੀਟਿੰਗ ਸ਼ਾਮ 4:30 ਵਜੇ ਹੋਵੇਗੀ।

ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਵੱਲੋਂ ਮੀਟਿੰਗ ਦੇ ਸਮੇਂ ਵਿੱਚ ਤਬਦੀਲੀ ਸਬੰਧੀ ਸੋਧਿਆ ਹੋਇਆ ਹੁਕਮ ਵੀ ਜਾਰੀ ਕਰ ਦਿੱਤਾ ਗਿਆ ਹੈ। ਹਾਲਾਂਕਿ, ਮੀਟਿੰਗ ਦਾ ਵਿਸਥਾਰਤ ਏਜੰਡਾ ਵੱਖਰੇ ਤੌਰ ‘ਤੇ ਜਾਰੀ ਕੀਤਾ ਜਾਵੇਗਾ।

ਤਿਉਹਾਰਾਂ ਦੇ ਸੀਜ਼ਨ ਨੂੰ ਦੇਖਦਿਆਂ ਸਰਕਾਰੀ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਮਹਿੰਗਾਈ ਭੱਤੇ (DA) ਵਿੱਚ ਵਾਧੇ ਦੀ ਉਮੀਦ ਹੈ। ਇਸ ਲਈ ਮੁਲਾਜ਼ਮ ਵਰਗ ਦੀਆਂ ਨਜ਼ਰਾਂ ਅੱਜ ਹੋਣ ਵਾਲੀ ਕੈਬਨਿਟ ਮੀਟਿੰਗ ‘ਤੇ ਟਿਕੀਆਂ ਹੋਈਆਂ ਹਨ।

ਇਸ ਤੋਂ ਇਲਾਵਾ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਕੰਮ ਕਰ ਰਹੇ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਸਬੰਧੀ ਵੀ ਕੋਈ ਫੈਸਲਾ ਲਏ ਜਾਣ ਦੀ ਉਮੀਦ ਜਤਾਈ ਜਾ ਰਹੀ ਹੈ। ਇਸ ਦੇ ਨਾਲ ਹੀ ਝੋਨੇ ਦੀ ਖਰੀਦ ਨਾਲ ਜੁੜੇ ਮਸਲੇ ਵੀ ਵਿਚਾਰੇ ਜਾ ਸਕਦੇ ਹਨ।

ਫਿਲਹਾਲ ਇਨ੍ਹਾਂ ਮੁੱਦਿਆਂ ‘ਤੇ ਕਿਸੇ ਅਧਿਕਾਰਤ ਫੈਸਲੇ ਦੀ ਪੁਸ਼ਟੀ ਨਹੀਂ ਹੋਈ ਹੈ। ਹੁਣ ਸਭ ਦੀਆਂ ਨਜ਼ਰਾਂ ਕੈਬਨਿਟ ਮੀਟਿੰਗ ਤੋਂ ਬਾਅਦ ਸਾਹਮਣੇ ਆਉਣ ਵਾਲੇ ਫੈਸਲਿਆਂ ‘ਤੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version