Home ਪੰਜਾਬ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਦੇਣਗੇ ਆਪਣਾ ਸਪੱਸ਼ਟੀਕਰਨ

0

ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਉਨ੍ਹਾਂ ਦੇ ਕੁਝ ਬਿਆਨਾਂ ਸਬੰਧੀ ਅੱਜ , 15 ਜਨਵਰੀ ਨੂੰ ਤਲਬ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਸਪੱਸ਼ਟ ਕੀਤਾ ਕਿ ਉਹ ਇੱਕ ਆਮ ਸਿੱਖ ਹੋਣ ਦੇ ਨਾਤੇ, ਨੰਗੇ ਪੈਰੀਂ ਸਵੇਰੇ 10 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਆਪਣਾ ਸਪੱਸ਼ਟੀਕਰਨ ਦੇਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਸਮੇਂ ਵਿੱਚ ਤਬਦੀਲੀ ਸਬੰਧੀ ਉਨ੍ਹਾਂ ਜਾਂ ਉਨ੍ਹਾਂ ਦੇ ਦਫ਼ਤਰ ਵੱਲੋਂ ਕੋਈ ਅਧਿਕਾਰਤ ਪੱਤਰ ਜਾਰੀ ਨਹੀਂ ਕੀਤਾ ਗਿਆ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਪੂਰੀ ਪੁੱਛਗਿੱਛ ਪ੍ਰਕਿ ਰਿਆ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ। ਜ਼ਿਕਰਯੋਗ ਹੈ ਕਿ ਇਹ ਮੁੱਦਾ ਗੋਲਕ ਨਾਲ ਸਬੰਧਤ ਬਿਆਨਾਂ ਤੋਂ ਬਾਅਦ ਉੱਠਿਆ ਸੀ, ਜਿਸ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਇਤਰਾਜ਼ ਜਤਾਇਆ ਸੀ।

NO COMMENTS

LEAVE A REPLY

Please enter your comment!
Please enter your name here

Exit mobile version